ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ

ਪੰਜਾਬ

ਚੰਡੀਗੜ੍ਹ, 26 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਅੱਜ ਵਿੱਤੀ ਸਾਲ 2025-26 ਦਾ ਬਜਟ ਪੇਸ਼ ਕਰੇਗੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਇਸ ਵਾਰ 2.15 ਲੱਖ ਕਰੋੜ ਰੁਪਏ ਤੋਂ ਵੱਧ ਦਾ ਬਜਟ ਲਿਆ ਸਕਦੇ ਹਨ, ਜੋ ਪਿਛਲੀ ਵਾਰ ਪੇਸ਼ ਕੀਤੇ ਗਏ 2.05 ਲੱਖ ਕਰੋੜ ਰੁਪਏ ਦੇ ਬਜਟ ਨਾਲੋਂ ਕਰੀਬ 5 ਫੀਸਦੀ ਵੱਧ ਹੈ। ਇਹ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਅਹਿਮ ਬਜਟ ਵੀ ਹੋਵੇਗਾ।
ਇਸ ਵਾਰ ਦੇ ਬਜਟ ਵਿੱਚ ਸਰਕਾਰ ਮੁੱਖ ਤੌਰ ‘ਤੇ ਖੇਤੀ, ਉਦਯੋਗ, ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਅਤੇ ਕਿਸਾਨਾਂ ਨੂੰ ਲਾਭ ਪਹੁੰਚਾਉਣ ‘ਤੇ ਧਿਆਨ ਦੇ ਸਕਦੀ ਹੈ। ਇਸ ਤੋਂ ਇਲਾਵਾ ਸਰਕਾਰ ਨੌਜਵਾਨਾਂ ਨੂੰ 20 ਹਜ਼ਾਰ ਨੌਕਰੀਆਂ ਦੇਣ ਦੀ ਤਿਆਰੀ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।