ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋ
Punjab Budget ਪੰਜਾਬ ਵਿੱਚੋਂ ਨਸ਼ੀਲੇ ਪਦਾਰਥਾਂ ਦੇ ਗੱਠਜੋੜ ਨੂੰ ਜੜ੍ਹੋਂ ਪੁੱਟਣ ਤੇ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੇ ਵਪਾਰ ਨੂੰ ਰੋਕਣ ਲਈ ਪੰਜਾਬ ਸਰਕਾਰ ਇੱਕ ਡਰੱਗ ਸੈਂਸਸ ਕਰਨ ਜਾ ਰਹੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਨੇ ਬਜਟ ਪੇਸ਼ ਕਰਦਿਆਂ ਐਲਾਨ ਕੀਤਾ ਕਿ ਸੂਬੇ ਵਿੱਚ ਪਹਿਲੀ ਵਾਰ ਡਰੱਗ ਸੈਂਸਸ ਹੋਣ ਜਾ ਰਹੀ ਹੈ। ਇਸ ਲਈ ਬਜਟ ਵਿੱਚ 150 ਕਰੋੜ ਰੁਪਏ ਦਾ ਪ੍ਰਬੰਧ ਕੀਤਾ ਗਿਆ ਹੈ। ਇਹ ਡਰੱਗ ਜਨਗਣਨਾ ਹਰ ਘਰ ਨੂੰ ਕਵਰ ਕਰੇਗੀ ਅਤੇ ਲੋਕਾਂ ਦੀ ਸਮਾਜਿਕ-ਆਰਥਿਕ ਸਥਿਤੀ ਤੋਂ ਇਲਾਵਾ ਨਸ਼ਿਆਂ ਦੇ ਪ੍ਰਚਲਨ, ਨਸ਼ਾ ਛੁਡਾਊ ਕੇਂਦਰਾਂ ਦੀ ਵਰਤੋਂ ਨੂੰ ਸਮਝਣ ਲਈ ਡਾਟਾ ਇਕੱਠਾ ਕਰੇਗੀ। ਇਸ ਡਾਟੇ ਦੀ ਵਰਤੋਂ ਅਗਲੇ ਦੋ ਸਾਲਾਂ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਖਤਮ ਕਰਨ ਲਈ ਰਣਨੀਤੀ ਬਣਾਉਣ ਲਈ ਕੀਤੀ ਜਾਵੇਗੀ।

ਪੰਜਾਬ ਸਰਕਾਰ ਵੱਲੋਂ ਪਹਿਲੀ ਡਰੱਗ ਜਨਗਣਨਾ ਕਰਵਾਉਣ ਦਾ ਫੈਸਲਾ
Published on: March 26, 2025 3:05 pm