ਸਿਹਤ ਬੀਮਾ ਯੋਜਨਾ 5 ਲੱਖ ਤੋਂ ਵਧਾ ਕੇ 10 ਲੱਖ ਕੀਤੀ

ਸਿਹਤ

ਚੰਡੀਗੜ੍ਹ: 26 ਮਾਰਚ, ਦੇਸ਼ ਕਲਿੱਕ ਬਿਓਰੋ
Punjab budget ਪੰਜਾਬ ਦੇ ਵਿਤ ਮੰਤਰੀ ਹਰਪਾਲ ਚੀਮਾ ਨੇ ਬਜਟ ਵਿੱਚ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਬੀਮਾ ਕਵਰ ਪ੍ਰਦਾਨ ਕਰਨ ਦਾ ਐਲਾਨ ਕੀਤਾ ਹੈ। ਬੁੱਧਵਾਰ ਨੂੰ ਆਪਣਾ ਚੌਥਾ ਬਜਟ ਪੇਸ਼ ਕਰਦੇ ਹੋਏ ਵਿੱਤ ਮੰਤਰੀ ਨੇ ਕਿਹਾ ਕਿ ਹੁਣ ਤੱਕ ਰਾਜ ਦੇ 45 ਲੱਖ ਪਰਿਵਾਰਾਂ ਨੂੰ ਕੇਂਦਰ ਸਰਕਾਰ ਦੀ ਆਯੁਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ 5 ਲੱਖ ਰੁਪਏ ਤੱਕ ਦਾ ਬੀਮਾ ਕਵਰ ਮਿਲ ਰਿਹਾ ਸੀ।

ਵਿਤ ਮੰਤਰੀ ਨੇ ਐਲਾਨ ਕੀਤਾ ਕਿ ਸੂਬੇ ਦੇ ਸਾਰੇ 65 ਲੱਖ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਕਵਰ ਮਿਲੇਗਾ। ਭਾਵੇਂ ਉਹ ਗਰੀਬ ਹੋਵੇ ਜਾਂ ਅਮੀਰ, ਪੇਂਡੂ ਹੋਵੇ ਜਾਂ ਸ਼ਹਿਰੀ। ਇਸ ਯੋਜਨਾ ਵਿੱਚ ਆਯੁਸ਼ਮਾਨ ਭਾਰਤ ਯੋਜਨਾ ਅਤੇ ਮੁੱਖ ਮੰਤਰੀ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਵਾਲੇ ਪਰਿਵਾਰਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਵਿੱਤ ਮੰਤਰੀ ਨੇ ਸਾਰੇ ਪਰਿਵਾਰਾਂ ਨੂੰ 10 ਲੱਖ ਰੁਪਏ ਦਾ ਨਕਦ ਰਹਿਤ ਸਿਹਤ ਕਵਰ ਦੇ ਕੇ ਅਮੀਰ-ਗਰੀਬ, ਸ਼ਹਿਰੀ-ਪੇਂਡੂ ਵਿਚਕਾਰ ਫਰਕ ਨੂੰ ਖਤਮ ਕਰ ਦਿੱਤਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।