ਪੰਜਾਬ ਸਰਕਾਰ ਜਲਦ ਕਰੇਗੀ ਇੰਸਪੈਕਟਰਾਂ ਦੀ ਭਰਤੀ

Published on: March 27, 2025 11:29 am

ਰੁਜ਼ਗਾਰ


ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :
ਸਰਕਾਰ 52 ਲੇਬਰ ਇੰਸਪੈਕਟਰਾਂ ਦੀ ਭਰਤੀ ਕਰਨ ਜਾ ਰਹੀ ਹੈ, ਜਿਸ ਨਾਲ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਪੇਪਰ ਹੋ ਚੁੱਕਾ ਹੈ, ਪ੍ਰਕਿਰਿਆ ਅੰਤਿਮ ਪੜਾਅ ‘ਤੇ ਪਹੁੰਚ ਚੁੱਕੀ ਹੈ।ਮੰਤਰੀ ਤਰੁਨਪ੍ਰੀਤ ਸਿੰਘ ਸੌਂਧ ਨੇ ਦੱਸਿਆ ਕਿ ਪਹਿਲਾਂ ਇੱਕ ਇੰਸਪੈਕਟਰ ਨੂੰ ਇੱਕ ਤੋਂ ਦੋ ਥਾਵਾਂ ਦੀ ਜ਼ਿੰਮੇਵਾਰੀ ਸੰਭਾਲਣੀ ਪੈਂਦੀ ਸੀ। ਇਸ ਦੇ ਨਾਲ ਹੀ ਫਾਰਮ ਨੰਬਰ 27 ਵਿੱਚ ਸੋਧ ਦੇ ਤਹਿਤ ਭਰਤੀ ਕੀਤੀ ਜਾਵੇਗੀ।

ਪ੍ਰਿੰਸੀਪਲ ਬੁੱਧ ਰਾਮ ਵੱਲੋਂ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 52 ਕਿਰਤ ਇੰਸਪੈਕਟਰਾਂ ਦੀ ਭਰਤੀ ਪ੍ਰਕਿਰਿਆ ਜਾਰੀ ਹੈ ਅਤੇ ਜਲਦ ਹੀ ਕਿਰਤ ਇੰਸਪੈਕਟਰਾਂ ਦੀ ਘਾਟ ਦੂਰ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਿਰਤ ਵਿਭਾਗ, ਪੰਜਾਬ ਅਧੀਨ ਕਿਰਤ ਇੰਸਪੈਕਟਰ ਦੀਆਂ ਕੁੱਲ 95 ਪ੍ਰਵਾਨਤ ਅਸਾਮੀਆਂ ਹਨ, ਜਿਨ੍ਹਾਂ ਵਿਰੁੱਧ ਇਸ ਸਮੇਂ 35 ਕਿਰਤ ਇੰਸਪੈਕਟਰ ਕੰਮ ਕਰ ਰਹੇ ਹਨ। ਕਿਰਤ ਇੰਸਪੈਕਟਰਾਂ ਦੀ ਘਾਟ ਹੋਣ ਕਾਰਨ ਇੱਕ ਕਰਮਚਾਰੀ ਕੋਲ ਪੱਕੀ ਤੈਨਾਤੀ ਦੀ ਥਾਂ ਤੋਂ ਇਲਾਵਾ ਹੋਰ ਸਰਕਲਾਂ ਦਾ ਵਾਧੂ ਚਾਰਜ ਵੀ ਦਿੱਤਾ ਹੋਇਆ ਹੈ, ਜਿਸ ਕਾਰਨ ਕਿਰਤ ਇੰਸਪੈਕਟਰਾਂ ਵੱਲੋਂ ਹਰੇਕ ਸਰਕਲ ਵਿੱਚ ਹਾਜ਼ਰ ਹੋ ਕੇ ਕੰਮ ਕਰਨਾ ਸੰਭਵ ਨਹੀਂ ਹੈ।

ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਕਿਰਤ ਇੰਸਪੈਕਟਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨ ਲਈ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ 09-03-2025 ਨੂੰ ਲਿਖਤੀ ਪ੍ਰੀਖਿਆ ਲਈ ਜਾ ਚੁੱਕੀ ਹੈ। ਜਲਦ ਹੀ ਭਰਤੀ ਪ੍ਰੀਕ੍ਰਿਆ ਮੁਕੰਮਲ ਹੋਣ ਉਪਰੰਤ ਵਿਭਾਗ ਨੂੰ ਨਵੇਂ 52 ਕਿਰਤ ਇੰਸਪੈਕਟਰ ਉਪਲਬਧ ਹੋ ਜਾਣਗੇ। ਇਸ ਤੋਂ ਇਲਾਵਾ ਉਸਾਰੀ ਕਿਰਤੀਆਂ ਦੀ ਸਹੂਲਤ ਲਈ ਕਿਰਤ ਵਿਭਾਗ ਵੱਲੋਂ “ਪੰਜਾਬ ਕਿਰਤੀ ਸਹਾਇਕ” ਮੋਬਾਇਲ ਐਪ ਚਲਾਈ ਗਈ ਹੈ, ਜਿਸ ਰਾਹੀਂ ਕਿਰਤੀ ਘਰ ਬੈਠੇ ਹੀ ਬਤੌਰ ਲਾਭਪਾਤਰੀ ਰਜਿਸਟ੍ਰੇਸ਼ਨ/ਰੀਨਿਊਵਲ ਕਰਵਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।