ਚੰਡੀਗੜ੍ਹ, 27 ਮਾਰਚ, ਦੇਸ਼ ਕਲਿਕ ਬਿਊਰੋ :
2500 ਈਟੀਟੀ ਅਧਿਆਪਕ 1 ਅਪ੍ਰੈਲ ਨੂੰ ਪੰਜਾਬ ਸਿੱਖਿਆ ਵਿਭਾਗ ਵਿੱਚ ਜੁਆਇਨ ਕਰਨਗੇ। ਸੀਐਮ ਭਗਵੰਤ ਮਾਨ ਉਨ੍ਹਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਨ੍ਹਾਂ ਵਿੱਚੋਂ 700 ਅਧਿਆਪਕ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਵਿੱਚ ਤਾਇਨਾਤ ਕੀਤੇ ਜਾਣਗੇ। ਇਹ ਜਾਣਕਾਰੀ ਪੰਜਾਬ ਵਿਧਾਨ ਸਭਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦਿੱਤੀ। ਇਹ ਸਵਾਲ ਵਿਧਾਇਕ ਇਸ਼ਾਂਕ ਚੱਬੇਵਾਲ ਨੇ ਕੀਤਾ। ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲਾਂ ਚੱਬੇਵਾਲ ਇਲਾਕੇ ਵਿੱਚ ਅਧਿਆਪਕਾਂ ਦੀ ਘਾਟ ਸੀ। ਪਿਛਲੇ ਸਾਲ ਜਦੋਂ ਰਾਜ ਕੁਮਾਰ ਚੱਬੇਵਾਲ ਦੇ ਵਿਧਾਇਕ ਸਨ ਤਾਂ ਉਨ੍ਹਾਂ ਨੇ ਵੀ ਇਹ ਮੁੱਦਾ ਉਠਾਇਆ ਸੀ।
