ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਦਫ਼ਤਰਾਂ ‘ਚੋਂ ਨਿਕਲਣਗੇ DC ਪਿੰਡਾਂ ‘ਚ ਪਾਉਣਗੇ ਫੇਰੀ

Published on: March 28, 2025 6:06 pm

ਪੰਜਾਬ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ ਜ਼ਿਲ੍ਹਿਆਂ ਦੇ ਡੀਸੀ ਹੁਣ ਹਫ਼ਤੇ ਵਿੱਚ ਚਾਰ ਦਿਨ ਪਿੰਡਾਂ ਅਤੇ ਸ਼ਹਿਰਾਂ ਦਾ ਦੌਰਾ ਕਰਨਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। ਡੀਸੀ ਕਿਸ ਪਿੰਡ ਜਾਂ ਸ਼ਹਿਰ ਦਾ ਦੌਰਾ ਕਰਨਗੇ, ਉਸ ਬਾਰੇ ਪਹਿਲਾਂ ਐਲਾਨ ਕੀਤਾ ਜਾਵੇਗਾ, ਤਾਂ ਜੋ ਹਰ ਕੋਈ ਡੀਸੀ ਦੇ ਦੌਰੇ ਦਾ ਲਾਭ ਲੈ ਸਕੇ। ਇਹ ਮੁਹਿੰਮ ਸਰਕਾਰ-ਆਪਕੇ ਦੁਆਰ ਮੁਹਿੰਮ ਤਹਿਤ ਚੱਲੇਗੀ।
ਇਹ ਜਾਣਕਾਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਨਾਲ ਆਮ ਲੋਕਾਂ ਨੂੰ ਕਾਫੀ ਫਾਇਦਾ ਹੋਵੇਗਾ। ਡੀਸੀ ਸ਼ਨੀਵਾਰ, ਐਤਵਾਰ, ਸੋਮਵਾਰ ਅਤੇ ਮੰਗਲਵਾਰ ਨੂੰ ਦੌਰਾ ਕਰਨਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਕੀਮਾਂ ਬਾਰੇ ਵੀ ਫੀਡਬੈਕ ਲਿਆ ਜਾਵੇਗਾ। ਇਹ ਰਿਪੋਰਟ ਸਰਕਾਰ ਤੱਕ ਪਹੁੰਚ ਜਾਵੇਗੀ। ਇਸ ਤੋਂ ਬਾਅਦ ਸਰਕਾਰ ਵੱਲੋਂ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।