ਬੱਸਾਂ ਦੀ ਘਾਟ ਹੋਵੇਗੀ ਪੂਰੀ, ਸਰਕਾਰ 83 ਬੱਸਾਂ ਕਿਰਾਏ ’ਤੇ ਲਵੇਗੀ, ਵਿਧਾਨ ਸਭਾ ‘ਚ ਬੋਲੇ ਟਰਾਂਸਪੋਰਟ ਮੰਤਰੀ

Published on: March 28, 2025 10:36 am

ਪੰਜਾਬ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :
ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਸ਼ੁਰੂ ਹੋ ਗਿਆ ਹੈ। ਇਜਲਾਸ ਦੌਰਾਨ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇੱਕ ਸਵਾਲ ਦੇ ਜਵਾਬ ਵਿੱਚ ਦੱਸਿਆ ਕਿ ਪੰਜਾਬ ਵਿੱਚ ਬੱਸਾਂ ਦੀ ਘਾਟ ਨੂੰ ਦੂਰ ਕਰਨ ਲਈ ਸਰਕਾਰ ਕਿਲੋਮੀਟਰ ਸਕੀਮ ਤਹਿਤ 83 ਬੱਸਾਂ ਕਿਰਾਏ ’ਤੇ ਲੈ ਰਹੀ ਹੈ। ਜਲਦੀ ਹੀ ਇਹ ਬੱਸਾਂ ਉਨ੍ਹਾਂ ਰੂਟਾਂ ‘ਤੇ ਚਲਾਈਆਂ ਜਾਣਗੀਆਂ ਜਿੱਥੇ ਬੱਸਾਂ ਦੀ ਘਾਟ ਹੈ ਜਾਂ ਜਿੱਥੇ ਬੱਸ ਸੇਵਾਵਾਂ ਬੰਦ ਹਨ। ਪ੍ਰਿੰਸੀਪਲ ਬੁੱਧਰਾਮ ਨੇ ਵਿਧਾਨ ਸਭਾ ਵਿੱਚ ਇਹ ਸਵਾਲ ਪੁੱਛਿਆ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।