ਪੰਜਾਬ ਵਿਧਾਨ ਸਭਾ ‘ਚ ਉੱਠਿਆ ਪਾਕਿਸਤਾਨ ‘ਚ ਮਾਰੇ ਗਏ ਪੰਜਾਬੀਆਂ ਦਾ ਮੁੱਦਾ

Published on: March 28, 2025 12:13 pm

ਪੰਜਾਬ

ਚੰਡੀਗੜ੍ਹ, 28 ਮਾਰਚ, ਦੇਸ਼ ਕਲਿਕ ਬਿਊਰੋ :
ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਮਾਰੇ ਗਏ 5 ਲੋਕਾਂ ਦਾ ਮੁੱਦਾ ਸਿਫ਼ਰ ਕਾਲ ਦੌਰਾਨ ਪੰਜਾਬ ਅਸੈਂਬਲੀ ਵਿੱਚ ਉਠਾਇਆ ਗਿਆ। ਇਹ ਮਾਮਲਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਉਠਾਇਆ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਵਿੱਚ 5 ਲੋਕਾਂ ਨੂੰ ਬੱਸ ਵਿੱਚੋਂ ਕੱਢ ਕੇ ਸਿਰਫ਼ ਇਸ ਲਈ ਮਾਰ ਦਿੱਤਾ ਗਿਆ ਕਿਉਂਕਿ ਉਹ ਪੰਜਾਬੀ ਸਨ। ਉਨ੍ਹਾਂ ਇਸ ਘਟਨਾ ਨੂੰ ਗੰਭੀਰ ਦੱਸਦਿਆਂ ਕਿਹਾ ਕਿ ਬਲੋਚਿਸਤਾਨ ਵਿੱਚ ਵਸੇ ਪੰਜਾਬੀਆਂ ਦਾ ਮੁੱਦਾ ਭਾਰਤ ਸਰਕਾਰ ਅੱਗੇ ਉਠਾਇਆ ਜਾਣਾ ਚਾਹੀਦਾ ਹੈ। ਇਸ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।