ਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਹਥਿਆਰਾਂ ਤੇ ਤਿੰਨ ਲੱਖ ਤੋਂ ਵੱਧ ਦੀ ਹਵਾਲਾ ਰਾਸ਼ੀ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ


ਅੰਮ੍ਰਿਤਸਰ, 29 ਮਾਰਚ, ਦੇਸ਼ ਕਲਿਕ ਬਿਊਰੋ :
ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਹਵਾਲਾ ਨੈੱਟਵਰਕਾਂ ਵਿਰੁੱਧ ਕੀਤੀ ਗਈ ਇੱਕ ਵੱਡੀ ਕਾਰਵਾਈ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਇੱਕ ਵੱਡੀ ਸਾਜ਼ਿਸ਼ ਨੂੰ ਬੇਨਕਾਬ ਕੀਤਾ ਹੈ।
ਪੁਲਿਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਪਾਸੋਂ 4 ਗਲੋਕ 9mm ਪਿਸਤੌਲ, 5 ਮੈਗਜ਼ੀਨ, ਅਤੇ ₹3,05,010/- ਹਵਾਲਾ ਦੀ ਨਕਦੀ ਬਰਾਮਦ ਹੋਈ ਹੈ।
ਡੀ.ਜੀ.ਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਇਹ ਕਾਰਵਾਈ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਕੀਤੀ, ਜਿਸ ਦੌਰਾਨ ਜਗਰੂਪ ਸਿੰਘ ਉਰਫ਼ ਬਾਬਾ, ਹਰਦੀਪ ਸਿੰਘ, ਰਾਜਬੀਰ ਸਿੰਘ ਉਰਫ਼ ਗੁੱਲੂ, ਅਤੇ ਅਰਸਲ ਸਿੰਘ ਉਰਫ਼ ਰਸਾਲ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਪੁਲਿਸ ਅਨੁਸਾਰ ਇਹ ਮੁਲਜ਼ਮ ਪਾਕਿਸਤਾਨੀ ਤਸਕਰਾਂ ਨਾਲ ਸੰਪਰਕ ‘ਚ ਸਨ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਤੇ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਸਨ।ਘਰਿੰਡਾ ਪੁਲਿਸ ਥਾਣੇ ‘ਚ ਐਫ਼ਆਈਆਰ ਦਰਜ ਕਰ ਕੇ ਅਗਲੀ ਜਾਂਚ ਜਾਰੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।