ਕਿਸਾਨਾਂ ਵੱਲੋਂ ਅੱਜ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਘਿਰਾਓ ਦਾ ਐਲਾਨ

Published on: March 31, 2025 7:59 am

ਪੰਜਾਬ


ਚੰਡੀਗੜ੍ਹ: 31 ਮਾਰਚ, ਦੇਸ਼ ਕਲਿੱਕ ਬਿਓਰੋ
ਕਿਸਾਨ ਮਜ਼ਦੂਰ ਮੋਰਚਾ (KKM) ਅਤੇ ਯੂਨਾਈਟਿਡ ਕਿਸਾਨ ਮੋਰਚਾ (ਗੈਰ-ਸਿਆਸੀ) ਅੱਜ ਮੁੱਖ ਮੰਤਰੀ ਭਗਵੰਤ ਮਾਨ ਸਮੇਤ ਕਈ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦਾ ਘਿਰਾਓ ਕਰਨਗੇ। ਕੇ.ਐਮ.ਐਮ. ਦੇ ਕਨਵੀਨਰ ਸਰਵਣ ਸਿੰਘ ਪੰਧੇਰ ਨੇ 31 ਮਾਰਚ ਨੂੰ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਦੇ ਬਾਹਰ ਧਰਨਾ ਦੇਣ ਦਾ ਐਲਾਨ ਕੀਤਾ ਸੀ, ਜਦਕਿ ਜਗਜੀਤ ਸਿੰਘ ਡੱਲੇਵਾਲ ਦੀ ਜਥੇਬੰਦੀ ਦੇ ਕੁਝ ਆਗੂਆਂ ਨੇ ਇਸ ਪ੍ਰਦਰਸ਼ਨ ਵਿੱਚ ਹਿੱਸਾ ਨਾ ਲੈਣ ਗੱਲ ਕਹੀ ਸੀ।
ਬਾਅਦ ਵਿੱਚ ਦੋਵਾਂ ਸੰਗਠਨਾਂ ਦੇ ਆਗੂਆਂ ਵਿਚ ਮੀਟਿੰਗ ਹੋਈ। ਜਿਸ ਵਿੱਚ SKM ਗੈਰ ਸਿਆਸੀ ਨੇ KMM ਨੂੰ 31 ਮਾਰਚ ਦੇ ਮੋਰਚੇ ਵਿੱਚ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਜ਼ਿਕਰਯੋਗ ਹੈ ਕਿ 19 ਮਾਰਚ ਨੂੰ ਪੰਜਾਬ ਪੁਲਿਸ ਨੇ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਸ਼ੰਭੂ ਅਤੇ ਖਨੌਰੀ ਸਰਹੱਦ ਖਾਲੀ ਕਰ ਦਿੱਤਾ ਸੀ। ਇਸ ਤੋਂ ਬਾਅਦ ਦੋਵੇਂ ਸਰਹੱਦਾਂ ‘ਤੇ ਵਾਹਨਾਂ ਦੀ ਆਵਾਜਾਈ ਸ਼ੁਰੂ ਹੋ ਗਈ। ਪੁਲਿਸ ਨੇ ਸਰਵਣ ਸਿੰਘ ਪੰਧੇਰ ਨੂੰ ਰਿਹਾਅ ਕਰ ਦਿੱਤਾ ਹੈ। ਜਦਕਿ ਮਰਨ ਵਰਤ ‘ਤੇ ਬੈਠੇ ਡੱਲੇਵਾਲ ਨੂੰ ਪਟਿਆਲਾ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।