ਅਕਾਲੀ ਆਗੂ ਬਿਕਰਮ ਮਜੀਠੀਆ ਦੀ Z+ ਸੁਰੱਖਿਆ ਹਟਾਈ, ਜੀਜੇ ਵੱਲੋਂ ਦਾਅਵਾ

Published on: April 1, 2025 4:41 pm

ਪੰਜਾਬ

ਚੰਡੀਗੜ੍ਹ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਦੀ ਸੁਰੱਖਿਆ ਹਟਾ ਦਿੱਤੀ ਗਈ ਹੈ। ਇਹ ਦਾਅਵਾ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਕੀਤਾ ਹੈ। ਉਨ੍ਹਾਂ ਨੇ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਬਿਕਰਮ ਸਿੰਘ ਮਜੀਠੀਆ ਦੀ ਜ਼ੈੱਡ ਪਲੱਸ ਸੁਰੱਖਿਆ ਹਟਾਉਣ ਨੂੰ ‘ਆਪ’ ਸਰਕਾਰ ਦੀ ਖਤਰਨਾਕ ਸਾਜ਼ਿਸ਼ ਕਰਾਰ ਦਿੱਤਾ ਹੈ।
ਸੁਖਬੀਰ ਬਾਦਲ ਨੇ ਕਿਹਾ ਕਿ ਇਹ ਫੈਸਲਾ ਅਕਾਲੀ ਦਲ ਦੀ ਲੀਡਰਸ਼ਿਪ ਖਿਲਾਫ ਡੂੰਘੀ ਸਾਜ਼ਿਸ਼ ਦਾ ਹਿੱਸਾ ਹੈ।
ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ ‘ਆਪ’ ਸਰਕਾਰ ਬਿਕਰਮ ਮਜੀਠੀਆ ਨੂੰ ਨਸ਼ਿਆਂ ਦੇ ਝੂਠੇ ਕੇਸਾਂ ਵਿੱਚ ਫਸਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।