ਮਾਈ ਭਾਗੋ ਆਰਮਡ ਇੰਸਟੀਚਿਊਟ ਮੋਹਾਲੀ ਵਿਖੇ ਆਰਮੀ ’ਚ ਭਰਤੀ ਹੋਣ ਦੀਆਂ ਚਾਹਵਾਨ ਲੜਕੀਆਂ ਲਈ ਸਿਖਲਾਈ ਸ਼ੁਰੂ

ਸਿੱਖਿਆ \ ਤਕਨਾਲੋਜੀ


ਮਾਨਸਾ, 01 ਅਪ੍ਰੈਲ: ਦੇਸ਼ ਕਲਿੱਕ ਬਿਓਰੋ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੋਪਰੇਟਰੀ ਇੰਸਟੀਚਿਊਟ, ਮੋਹਾਲੀ ਵੱਲੋਂ ਲੜਕੀਆਂ ਨੂੰ ਆਰਮੀ ਵਿੱਚ ਭਰਤੀ ਹੋਣ ਲਈ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ| ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ, ਸ੍ਰੀ.ਰਵਿੰਦਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਵਿੱਚ ਬਾਰ•ਵੀਂ ਪਾਸ ਲੜਕੀਆਂ ਭਾਗ ਲੈ ਸਕਦੀਆਂ ਹਨ ਜਿੰਨ੍ਹਾਂ ਦੀ ਉਮਰ ਘੱਟੋ ਘੱਟ 16 ਸਾਲ ਹੋਣੀ ਲਾਜ਼ਮੀ ਹੈ ਅਤੇ ਇਸ ਸਿਖਲਾਈ ਲਈ ਪੰਜਾਬ ਦੀਆਂ ਲੜਕੀਆਂ ਨੂੰ ਹੀ ਪਹਿਲ ਦਿੱਤੀ ਜਾਵੇਗੀ|
ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿਗ ਲਈ ਲੜਕੀ ਦਾ ਕੱਦ 153 ਸੈਮੀ. ਅਤੇ ਭਾਰ 40.5 ਤੋਂ 42 ਕਿਲੋ ਤੱਕ ਹੋਣਾ ਚਾਹੀਦਾ ਹੈ| ਵਧੇਰੇ ਜਾਣਕਾਰੀ ਲਈ ਮਾਈ ਭਾਗੋ ਆਰਮਡ ਇੰਸਟੀਚਿਊਟ, ਸੈਕਟਰ 66, ਐਸ.ਏ.ਐਸ. ਨਗਰ, ਮੋਹਾਲੀ ਨਾਲ 0172-2233105 ਰਾਬਤਾ ਕਾਇਮ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।