ਸਿੱਖਿਆ ਬੋਰਡ ਵੱਲੋਂ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਮਿਤੀ ਦਾ ਐਲਾਨ

Published on: April 1, 2025 5:48 pm

ਪੰਜਾਬ

ਐੱਸ .ਏ.ਐੱਸ ਨਗਰ, 01 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪੰਜਾਬੀ ਵਾਧੂ ਵਿਸ਼ਾ ਸਾਲ 2025 ਦੀ ਪਹਿਲੀ ਤਿਮਾਹੀ ਦੀ ਪਰੀਖਿਆ ਲੈਣ ਲਈ ਮਿਤੀ 24-04-2025 ਅਤੇ 25-04-2025 ਨਿਸ਼ਚਿਤ ਕੀਤੀ ਗਈ ਹੈ। ਪਰੀਖਿਆ ਫਾਰਮ ਬੋਰਡ ਦੀ ਵੈਬਸਾਇਟ-  www.pseb.ac.in ਤੇ ਮਿਤੀ 01-04-2025 ਤੋਂ ਉਪਲਬੱਧ ਹੋਣਗੇ। 

ਆਨਲਾਈਨ ਪਰੀਖਿਆ ਫਾਰਮ ਹਰ ਪੱਖੋਂ ਮੁਕੰਮਲ ਕਰਨ ਉਪਰੰਤ ਮਿਤੀ 17-04-2025 ਤੱਕ ਬੋਰਡ ਦੀ ਪਰੀਖਿਆ ਸ਼ਾਖਾ ਦਸਵੀਂ ਦੇ ਫਾਰਮ ਸੈਕਸ਼ਨ, ਮੁੱਖ ਦਫ਼ਤਰ, ਪੰਜਾਬ ਸਕੂਲ ਸਿੱਖਿਆ ਬੋਰਡ, ਐਸ.ਏ.ਐਸ. ਨਗਰ ਵਿਖੇ ਪ੍ਰਾਪਤ ਕੀਤੇ ਜਾਣਗੇ। ਰੋਲ ਨੰਬਰ ਬੋਰਡ ਦੀ ਵੈਬਸਾਇਟ ਤੇ ਮਿਤੀ 22-04-2025 ਤੋਂ ਉਪਲਬੱਧ ਹੋਣਗੇ ਪਰੀਖਿਆ ਫਾਰਮ ਜਮ੍ਹਾਂ ਕਰਵਾਉਣ ਸਮੇਂ ਸਬੰਧਤ ਪਰੀਖਿਆਰਥੀ ਆਪਣੇ ਦਸਵੀਂ ਪਾਸ ਦਾ ਅਸਲ ਸਰਟੀਫਿਕੇਟ, ਫੋਟੋ ਪਹਿਚਾਣ ਪੱਤਰ ਅਤੇ ਉਨ੍ਹਾਂ ਦੀਆਂ ਤਸਦੀਕਸ਼ੁਦਾ ਫੋਟੋ ਕਾਪੀਆਂ ਨਾਲ ਲੈ ਕੇ ਆਉਣ। ਨਿਰਧਾਰਿਤ ਮਿਤੀ ਤੱਕ ਪਰੀਖਿਆ ਫਾਰਮ ਦੀ ਤਸਦੀਕਸ਼ੁਦਾ ਹਾਰਡ ਕਾਪੀ, ਦਸਵੀਂ ਪਾਸ ਦੇ ਸਰਟੀਫਿਕੇਟ ਦੀ ਤਸਦੀਕਸ਼ੁਦਾ ਕਾਪੀ ਅਤੇ ਆਧਾਰ ਕਾਰਡ ਦੀ ਫੋਟੋ ਕਾਪੀ ਨੂੰ ਮੁੱਖ ਦਫ਼ਤਰ ਵਿਖੇ ਜਮ੍ਹਾਂ ਕਰਵਾਉਣਾ ਲਾਜ਼ਮੀ ਹੈ।ਅਜਿਹਾ ਨਾ ਕਰਨ ਤੇ ਸਬੰਧਤ ਪਰੀਖਿਆਰਥੀ ਦਾ ਰੋਲ ਨੰਬਰ ਜਾਰੀ ਨਹੀਂ ਕੀਤਾ ਜਾਵੇਗਾ, ਜਿਸ ਦੀ ਸਮੁੱਚੀ ਜਿੰਮੇਵਾਰੀ ਸਬੰਧਤ ਪਰੀਖਿਆਰਥੀ ਦੀ ਹੋਵੇਗੀ ਪਰੀਖਿਆ ਸਬੰਧੀ ਹੋਰ ਜਾਣਕਾਰੀ ਲਈ ਬੋਰਡ ਦੀ ਵੈਬਸਾਇਟ ਵੇਖੀ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।