ਮੋਹਾਲੀ : ਬਲਾਤਕਾਰ ਦੇ ਇੱਕ ਮਾਮਲੇ ‘ਚ ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ

Published on: April 1, 2025 7:25 am

ਪੰਜਾਬ


ਮੋਹਾਲੀ, 1 ਅਪ੍ਰੈਲ, ਦੇਸ਼ ਕਲਿਕ ਬਿਊਰੋ :
Paster News: ਅਖੌਤੀ ਪਾਦਰੀ ਬਜਿੰਦਰ ਸਿੰਘ ਨੂੰ ਅੱਜ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਸਜ਼ਾ ਸੁਣਾਈ ਜਾਵੇਗੀ। ਬਜਿੰਦਰ ਨੂੰ 3 ਦਿਨ ਪਹਿਲਾਂ ਮੁਹਾਲੀ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਉਸ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਬਜਿੰਦਰ ‘ਤੇ ਦੋਸ਼ ਹੈ ਕਿ ਉਹ ਲੜਕੀ ਨੂੰ ਵਿਦੇਸ਼ ‘ਚ ਸੈਟਲ ਕਰਨ ਦੇ ਬਹਾਨੇ ਆਪਣੇ ਘਰ ਲੈ ਗਿਆ। ਜਿੱਥੇ ਉਸ ਨਾਲ ਬਲਾਤਕਾਰ ਕਰਨ ਤੋਂ ਬਾਅਦ ਉਸ ਦੀ ਵੀਡੀਓ ਬਣਾਈ ਗਈ। ਉਸ ਨੇ ਲੜਕੀ ਨੂੰ ਧਮਕੀ ਵੀ ਦਿੱਤੀ ਕਿ ਜੇਕਰ ਲੜਕੀ ਨੇ ਉਸ ਦਾ ਵਿਰੋਧ ਕੀਤਾ ਤਾਂ ਉਹ ਵੀਡੀਓ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦੇਵੇਗਾ।
ਇਹ ਸਜ਼ਾ ਅਜਿਹੇ ਸਮੇਂ ਵਿਚ ਆ ਰਹੀ ਹੈ ਜਦੋਂ ਬਜਿੰਦਰ ਸਿੰਘ ਇਕ ਹੋਰ ਔਰਤ ਨਾਲ ਜਿਨਸੀ ਸ਼ੋਸ਼ਣ ਅਤੇ ਕੁੱਟਮਾਰ ਦੇ ਇਕ ਹੋਰ ਮਾਮਲੇ ਵਿਚ ਫਸਿਆ ਹੋਇਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।