ਪੰਜਾਬ ਪੁਲਿਸ ਮੁਲਾਜ਼ਮਾਂ ਨੂੰ ਹੁਕਮ ਜਾਰੀ, ਨਹੀਂ ਪਾ ਸਕਣਗੇ ਜੀਨ ਤੇ ਟੀ ਸ਼ਰਟ

Published on: April 2, 2025 9:35 am

ਪੰਜਾਬ

ਲੁਧਿਆਣਾ, 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੁਲਿਸ ਮੁਲਾਜ਼ਮਾਂ ਦੇ ਸਿਵਲ ਪਹਿਰਾਵੇ ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ। ਲੁਧਿਆਣਾ ਕਮਿਸ਼ਨਰ ਪੁਲਿਸ ਵੱਲੋਂ ਹੁਕਮ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਦਫ਼ਤਰ ਵਿੱਚ ਤਾਇਨਾਤ ਪੁਲਿਸ ਕਰਮਚਾਰੀਆ/ਕਰਮਚਾਰਨਾਂ ਦਾ ਸਿਵਲ ਕੱਪੜਿਆਂ ਵਿੱਚ ਪਹਿਰਾਵਾ ਸਹੀ ਨਹੀਂ ਹੁੰਦਾ ਅਤੇ ਉਨ੍ਹਾਂ ਵੱਲੋਂ ਜੀਨ, ਟੀ ਸ਼ਰਟ, ਸਪੋਰਟਸ ਬੂਟ ਆਦਿ ਪਾ ਹੁੰਦੇ ਹਨ।

ਪੱਤਰ ਵਿੱਚ ਕਿਹਾ ਗਿਆ ਕਿ ਪੁਲਿਸ ਵਿਭਾਗ ਅਨੁਸ਼ਾਸ਼ਨੀ ਜਮਾਤ ਹੋਣ ਕਾਰਨ ਦਫ਼ਤਰ ਵਿੱਚ ਤਾਇਨਾਤ ਸਮੂਹ ਕਰਮਚਾਰੀਆਂ ਨੂੰ ਹਦਾਇਤ ਕੀਤੀ ਜਾਂਦੀ ਹੈ ਕਿ ਉਹ ਰਸਮੀ ਪੈਂਟ ਸ਼ਰਟ ਅਤੇ ਸਲਵਾਰ ਸੂਟ ਸਮੇਤ ਦੁਪੱਟਾ ਪਹਿਨਿਆ ਜਾਣਾ ਯਕੀਨੀ ਬਣਾਉਣਗੇ। ਇਨ੍ਹਾਂ ਹੁਕਮਾਂ ਦੀ ਇੰਨ ਬਿੰਨ ਪਾਲਣਾ ਯਕੀਨੀ ਬਣਾਈ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।