ਨਵੀਂ ਦਿੱਲੀ: 2 ਅਪ੍ਰੈਲ, ਦੇਸ਼ ਕਲਿੱਕ ਬਿਓਰੋ
Waqf Amendment Bill: ਵਕਫ਼ ਸੋਧ ਬਿੱਲ ਲੋਕ ਸਭਾ ਵਿਚ ਪੇਸ਼ ਕੀਤਾ ਗਿਆ ਹੈ। ਇਹ ਬਿੱਲ ਕੇਂਦਰੀ ਮੰਤਰੀ ਕਿਰਨ ਰਿਜਿਜੂ ਨੇ ਪੇਸ਼ ਕੀਤਾ। ਬਿੱਲ ਪੇਸ਼ ਹੁੰਦੇ ਹੀ ਵਿਰੋਧੀ ਧਿਰ ਨੇ ਇਸ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਕਾਂਗਰਸ ਦੇ ਐਮ ਪੀਜ਼ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਬਿੱਲ ਦੀਆਂ ਕਾਪੀਆਂ ਦੇਰੀ ਨਾਲ ਮਿਲੀਆਂ ਅਤੇ ਬਿੱਲ ਦੀ ਸਮੀਖਿਆ ਕਰਨ ਲਈ ਲੋੜੀਂਦਾ ਸਮਾਂ ਨਹੀਂ ਦਿੱਤਾ ਗਿਆ।
