ਮਜੀਠੀਆ ਨਸ਼ਾ ਤਸਕਰੀ ਮਾਮਲੇ ‘ਚ ਆਇਆ ਨਵਾਂ ਮੋੜ, SIT ਨੇ ਅਦਾਲਤ ਤੋਂ ਮੰਗਿਆ ਸਰਚ ਵਾਰੰਟ

ਪੰਜਾਬ


ਚੰਡੀਗੜ੍ਹ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :
Bikram Majithia case: ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਸ਼ਾ ਤਸਕਰੀ ਦੇ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਹੁਣ ਇਸ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ (SIT) ਮੁਹਾਲੀ ਅਦਾਲਤ ਵਿੱਚ ਪਹੁੰਚ ਗਈ ਹੈ। ਐਸ.ਆਈ.ਟੀ ਨੇ ਪਟੀਸ਼ਨ ਦਾਇਰ ਕਰਕੇ ਸਰਚ ਵਾਰੰਟ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਜਿਵੇਂ ਹੀ ਮਜੀਠੀਆ ਦੇ ਵਕੀਲਾਂ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾਂ ਉਨ੍ਹਾਂ ਨੇ ਵੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਐਸਆਈਟੀ ਵੱਲੋਂ ਦਾਇਰ ਕੀਤੀ ਅਰਜ਼ੀ ਦੀ ਕਾਪੀ ਮੰਗੀ ਹੈ।
ਇਹ ਵੀ ਕਿਹਾ ਗਿਆ ਹੈ ਕਿ ਕਿਸ ਥਾਂ ਦੀ ਤਲਾਸ਼ੀ ਲਈ ਜਾਣੀ ਹੈ, ਇਸ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਹਾਲਾਂਕਿ ਸਰਕਾਰ ਵੱਲੋਂ ਪੇਸ਼ ਹੋਏ ਵਕੀਲਾਂ ਨੇ ਇਸ ਅਰਜ਼ੀ ਨੂੰ ਗਲਤ ਕਰਾਰ ਦਿੱਤਾ ਹੈ। ਇਸ ਦੇ ਨਾਲ ਹੀ 5 ਅਪ੍ਰੈਲ ਨੂੰ ਇਸ ਮਾਮਲੇ ‘ਤੇ ਬਹਿਸ ਹੋਵੇਗੀ।ਸਟੇਟ ਕ੍ਰਾਈਮ ਬ੍ਰਾਂਚ ‘ਚ ਮਜੀਠੀਆ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਜਿਕਰਯੋਗ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਪਹਿਲਾਂ ਹੀ ਇੱਕ ਵੀਡੀਓ ਜਾਰੀ ਕਰਕੇ ਕਿਹਾ ਸੀ ਕਿ ਸਰਕਾਰ ਉਨ੍ਹਾਂ ਖਿਲਾਫ ਨਵਾਂ ਕੇਸ ਦਰਜ ਕਰਨ ਦੀ ਤਿਆਰੀ ‘ਚ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।