ਲੁਧਿਆਣਾ, 3 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੀਜੇ ਦਿਨ ਵੀ ਲੁਧਿਆਣਾ ਪਹੁੰਚ ਰਹੇ ਹਨ। ਮਾਨ ਦੀ ਆਮਦ ਤੋਂ ਪਹਿਲਾਂ ਹੀ ਪ੍ਰਧਾਨ ਯੋਗੇਸ਼ ਹਾਂਡਾ ਦੀ ਅਗਵਾਈ ਹੇਠ ਯੂਥ ਕਾਂਗਰਸ ਦੇ ਆਗੂਆਂ ਨੇ ਸੀਐਮ ਭਗਵੰਤ ਸਿੰਘ ਮਾਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਫੋਰਸ ਪਹੁੰਚ ਗਈ ਅਤੇ ਕਈ ਕਾਂਗਰਸੀ ਆਗੂਆਂ ਨੂੰ ਹਿਰਾਸਤ ‘ਚ ਲੈ ਲਿਆ।
ਅੱਜ ਮਾਨ ਉਦਯੋਗਪਤੀਆਂ ਦੇ ਨਾਲ ਆਈ.ਟੀ.ਆਈ ਦਾ ਦੌਰਾ ਕਰ ਰਹੇ ਹਨ। ਇਸ ਤੋਂ ਬਾਅਦ ਉਹ ਵਿਦਿਆਰਥੀਆਂ ਨੂੰ ਸੰਬੋਧਨ ਕਰਨਗੇ।
