ਗੋਲੀ ਲੱਗਣ ਕਾਰਨ ਪੰਜਾਬ ਪੁਲਿਸ ਦੇ ASI ਦੀ ਮੌਤ

ਪੰਜਾਬ

ਕਪੂਰਥਲਾ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਪੁਲਿਸ ਦੇ ਏਐਸਆਈ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਏ ਵੀ ਐਮ ਮਸ਼ੀਨਾਂ ਦੇ ਗੋਦਾਮ ਵਿੱਚ ਅਚਾਨਕ ਚੱਲਣ ਕਾਰਨ ਏਐਸਆਈ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਏਐਸਆਈ ਨਰਿੰਦਰ ਸਿੰਘ ਪਿਛਲੇ ਸਮੇਂ ਤੋਂ ਮੈਡੀਕਲ ਛੁੱਟੀ ਉਤੇ ਚੱਲ ਰਿਹਾ ਸੀ। ਅੱਜ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੇਅਰ ਹਾਊਸ ਏ ਵੀ ਐਮ ਮਸ਼ੀਨਾਂ ਦੇ ਗੋਦਾਮ ਵਿੱਚ ਆਪਣੇ ਦੋਸਤ ਨੂੰ ਮਿਲਣ ਗਿਆ ਤਾਂ ਅਚਾਨਕ ਗੋਲੀ ਚੱਲ ਗਈ। ਗੋਲੀ ਏਐਸਆਈ ਨਰਿੰਦਰ ਸਿੰਘ ਦੀ ਛਾਤੀ ਵਿੱਜ ਜਾ ਵਜੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ। ਜ਼ਖਮੀ ਹਾਲਤ ਵਿੱਚ ਕਪੂਰਥਲਾ ਦੇ ਸਿਵਲ ਹਸਪਤਾਲ ਵਿੱਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਸਬੰਧਤ ਥਾਣਾ ਸਦਰ ਦੇ ਇੰਚਾਰਜ ਨੇ ਦੱਸਿਆ ਕਿ ਏਐਸਆਈ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।