ਬੱਚੀਆਂ ਦੇ ਜਿਨਸੀ ਸ਼ੋਸ਼ਣ ਦਾ ਮਾਮਲਾ,ਅਮਰੀਕਾ ‘ਚ ਭਾਰਤੀ ਨੌਜਵਾਨ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ

ਪ੍ਰਵਾਸੀ ਪੰਜਾਬੀ

ਵਾਸਿੰਗਟਨ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਮਰੀਕਾ ਵਿੱਚ ਇੱਕ 31 ਸਾਲਾ ਭਾਰਤੀ ਵਿਅਕਤੀ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਹੈ। ਉਸ ‘ਤੇ ਕਈ ਨਾਬਾਲਗ ਲੜਕੀਆਂ ਦਾ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਹੈ। ਸਾਈ ਕੁਮਾਰ ਕੁਰੇਮੁਲਾ ਨਾਂ ਦਾ ਇਹ ਵਿਅਕਤੀ ਸੋਸ਼ਲ ਮੀਡੀਆ ਐਪ ‘ਤੇ ਆਪਣੇ ਨਾਬਾਲਗ ਹੋਣ ਦਾ ਬਹਾਨਾ ਬਣਾ ਕੇ ਇਨ੍ਹਾਂ ਬੱਚਿਆਂ ਦਾ ਵਿਸ਼ਵਾਸ ਜਿੱਤਦਾ ਸੀ। ਜੇਕਰ ਲੜਕੀਆਂ ਉਸ ਦੀ ਗੱਲ ਮੰਨਣ ਤੋਂ ਇਨਕਾਰ ਕਰਦੀਆਂ ਤਾਂ ਉਹ ਉਨ੍ਹਾਂ ਨੂੰ ਚਾਈਲਡ ਪੋਰਨੋਗ੍ਰਾਫੀ ਦੀਆਂ ਧਮਕੀਆਂ ਦਿੰਦਾ ਸੀ।
ਸਾਈ ਕੁਮਾਰ ਪ੍ਰਵਾਸੀ ਵੀਜ਼ੇ ‘ਤੇ ਐਡਮੰਡ, ਓਕਲਾਹੋਮਾ ‘ਚ ਰਹਿ ਰਿਹਾ ਸੀ। ਉਸ ਨੂੰ ਤਿੰਨ ਬੱਚੀਆਂ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਬਾਲ ਪੋਰਨੋਗ੍ਰਾਫੀ ਰੱਖਣ ਲਈ 420 ਮਹੀਨੇ ਕੈਦ ਦੀ ਸਜ਼ਾ ਸੁਣਾਈ ਗਈ ਸੀ। ਪਿਛਲੇ ਹਫ਼ਤੇ ਇਸ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਮਰੀਕਾ ਦੇ ਜ਼ਿਲ੍ਹਾ ਜੱਜ ਚਾਰਲਸ ਗੁਡਵਿਨ ਨੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਇਹ ਉਹ ਅਪਰਾਧ ਹਨ ਜਿਨ੍ਹਾਂ ਨੂੰ ਸਮਾਜ ਸਭ ਤੋਂ ਗੰਭੀਰ ਮੰਨਦਾ ਹੈ ਕਿਉਂਕਿ ਇਨ੍ਹਾਂ ਦੇ ਪੀੜਤ ਬੇਕਸੂਰ ਹਨ। ਕੁਰੇਮੁਲਾ ਨੇ ਆਪਣੇ ਪੀੜਤਾਂ ਨੂੰ ਜੋ ਸਦਮਾ ਦਿੱਤਾ ਹੈ, ਉਹ ਸਾਰੀ ਉਮਰ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਰਹੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।