ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਪੰਜਾਬ ਪੁਲਿਸ ਦੀ ਫਰਜੀ ਇੰਸਪੈਕਟਰ ਗ੍ਰਿਫ਼ਤਾਰ

Top Trending News

ਅੰਮ੍ਰਿਤਸਰ, 4 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਪੁਲਿਸ ਨੇ ਜਾਅਲੀ ਪੁਲਿਸ ਇੰਸਪੈਕਟਰ ਬਣ ਕੇ ਸਰਕਾਰੀ ਅਧਿਕਾਰੀਆਂ ਨੂੰ ਬਲੈਕਮੇਲ ਕਰਨ ਵਾਲੀ ਔਰਤ ਨੂੰ ਗ੍ਰਿਫਤਾਰ ਕੀਤਾ ਹੈ। ਫੜੀ ਗਈ ਔਰਤ ਦੀ ਪਛਾਣ ਰਣਜੀਤ ਕੌਰ ਵਜੋਂ ਹੋਈ ਹੈ, ਜੋ ਜਾਅਲੀ ਪੁਲਿਸ ਸ਼ਨਾਖਤੀ ਕਾਰਡ (ਆਈ.ਡੀ.) ਦੀ ਮਦਦ ਨਾਲ ਪੁਲਿਸ ਅਧਿਕਾਰੀ ਵਜੋਂ ਪੇਸ਼ ਹੋ ਰਹੀ ਸੀ।
ਇਸ ਔਰਤ ਦੀਆਂ ਸ਼ੱਕੀ ਗਤੀਵਿਧੀਆਂ ਦੀ ਸ਼ਿਕਾਇਤ ਡੀਸੀ ਦਫ਼ਤਰ ਦੇ ਸੀਨੀਅਰ ਅਧਿਕਾਰੀ ਵੱਲੋਂ ਪੁਲੀਸ ਨੂੰ ਦਿੱਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਉਕਤ ਔਰਤ ਪੁਲਸ ਇੰਸਪੈਕਟਰ ਹੋਣ ਦਾ ਬਹਾਨਾ ਲਗਾ ਕੇ ਕਾਫੀ ਸਮੇਂ ਤੋਂ ਸਰਕਾਰੀ ਅਧਿਕਾਰੀਆਂ ‘ਤੇ ਦਬਾਅ ਬਣਾ ਰਹੀ ਸੀ ਅਤੇ ਉਨ੍ਹਾਂ ਨੂੰ ਬਲੈਕਮੇਲ ਕਰਨ ਦੀ ਕੋਸ਼ਿਸ਼ ਕਰ ਰਹੀ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।