ਸਕੂਲ ਆਫ ਮੈਂਟਰਸ਼ਿਪ ਸਕੀਮ ਲਾਂਚ, ਸਿੱਖਿਆ ਮੰਤਰੀ ਵੱਲੋਂ ਐਲਾਨ

ਪੰਜਾਬ

ਚੰਡੀਗੜ੍ਹ, 4 ਅਪ੍ਰੈਲ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇੱਥ ਪ੍ਰੈਸ ਕਾਨਫਰੰਸ ਕਰਕੇ ਐਲਾਨ ਕੀਤਾ ਕਿ ਸਕੂਲ ਆਫ ਮੈਂਟਰੋਲਿਸ ਸਕੀਮ ਲਾਂਚ ਕਰ ਦਿੱਤੀ ਗਈ ਹੈ। ਸਿੱਖਿਆ ਮੰਤਰੀ ਨੇ ਸੰਬੋਧਨ ਕਰਦੇ ਹੋਏ ਕਿ ਆਈਏਐਸ ਅਤੇ ਆਈਪੀਐਸ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਗਾਇਡ ਕਰਨ। ਸਿੱਖਿਆ ਮੰਤਰੀ ਨੇ ਕਿਹਾ ਕਿ ਆਈਏਐਸ ਤੇ ਆਈਪੀਐਸ ਅਫਸਰ ਸਕੂਲਾਂ ਵਿੱਚ ਮੈਂਟਰ ਹੋਣਗੇ। ਉਨ੍ਹਾਂ ਕਿਹਾ ਕਿ ਇਕ ਅਧਿਕਾਰੀ ਨੂੰ 5 ਸਾਲ ਲਈ ਮੈਂਟਰ ਹੋਵੇਗਾ। ਇਸ ਸਕੀਮ ਰਾਹੀਂ ਅਧਿਕਾਰੀ ਨੂੰ ਮਹੀਨੇ ਵਿੱਚ ਘੱਟੋ ਘੱਟ ਇਕ ਵਾਰ ਜ਼ਰੂਰ ਜਾਣਾ ਹੋਵੇਗਾ। ਉਨ੍ਹਾਂ ਕਿਹਾ ਕਿ ਫਿਲਹਾਲ ਇਹ ਸਕੀਮ ਨੂੰ 80 ਸਕੂਲਾਂ ਵਿੱਚ ਲਾਗੂ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।