ਮੁੰਬਈ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਦਾਕਾਰ-ਨਿਰਦੇਸ਼ਕ ਮਨੋਜ ਕੁਮਾਰ ਦਾ ਅੱਜ ਸ਼ਨੀਵਾਰ ਨੂੰ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਤਿਰੰਗੇ ਵਿੱਚ ਲਪੇਟੀ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਮੁੰਬਈ ਦੇ ਜੁਹੂ ਸਥਿਤ ਪਵਨ ਹੰਸ ਸ਼ਮਸ਼ਾਨਘਾਟ ਵਿੱਚ ਲਿਆਂਦਾ ਗਿਆ। ਇੱਥੇ ਉਨ੍ਹਾਂ ਨੂੰ 21 ਤੋਪਾਂ ਦੀ ਸਲਾਮੀ ਦਿੱਤੀ ਗਈ। ਉਨ੍ਹਾਂ ਦੇ ਪੁੱਤਰ ਕੁਨਾਲ ਗੋਸਵਾਮੀ ਨੇ ਚਿਤਾ ਨੂੰ ਅਗਨ ਭੇਟ ਕੀਤਾ। ਉਨ੍ਹਾਂ ਦੇ ਅੰਤਿਮ ਸਸਕਾਰ ‘ਚ ਪ੍ਰੇਮ ਚੋਪੜਾ, ਸਲੀਮ ਖਾਨ, ਸੁਭਾਸ਼ ਘਈ ਤੇ ਅਮਿਤਾਭ ਬੱਚਨ ਨੇ ਬੇਟੇ ਅਭਿਸ਼ੇਕ ਸਮੇਤ ਸ਼ਿਰਕਤ ਕੀਤੀ।
ਦੱਸ ਦੇਈਏ ਕਿ ਮਨੋਜ ਕੁਮਾਰ ਦੀ ਸ਼ੁੱਕਰਵਾਰ ਨੂੰ ਮੌਤ ਹੋ ਗਈ ਸੀ। ਉਨ੍ਹਾਂ ਨੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ‘ਚ ਆਖਰੀ ਸਾਹ ਲਿਆ। ਉਨ੍ਹਾਂ ਨੂੰ ਦੇਸ਼ ਭਗਤੀ ਦੀਆਂ ਫਿਲਮਾਂ ਬਣਾਉਣ ਕਾਰਨ ਭਾਰਤ ਕੁਮਾਰ ਦੇ ਨਾਂ ਨਾਲ ਵੀ ਜਾਣਿਆ ਜਾਂਦਾ ਹੈ।ਅਦਾਕਾਰ ਮਨੋਜ ਕੁਮਾਰ ਦੀ ਸ਼ੁੱਕਰਵਾਰ ਸਵੇਰੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿੱਚ ਮੌਤ ਹੋ ਗਈ। ਉਹ 87 ਸਾਲ ਦੇ ਸਨ।

ਅਦਾਕਾਰ ਮਨੋਜ ਕੁਮਾਰ ਦਾ ਸਰਕਾਰੀ ਸਨਮਾਨਾਂ ਨਾਲ ਸਸਕਾਰ
Published on: April 5, 2025 12:41 pm