ਪੰਜਾਬ ‘ਚ 1000 ਕਿਲੋਮੀਟਰ ਸੜਕਾਂ ਬਨਣਗੀਆਂ, ਸਰਕਾਰ ਵੱਲੋਂ ਟੈਂਡਰ ਜਾਰੀ

ਪੰਜਾਬ


ਚੰਡੀਗੜ੍ਹ, 5 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਸਰਕਾਰ ਨੇ ਖਸਤਾਹਾਲ ਲਿੰਕ ਸੜਕਾਂ ਵੱਲ ਫੋਕਸ ਕੀਤਾ ਹੈ। 1000 ਕਿਲੋਮੀਟਰ ਸੜਕਾਂ ਬਣਾਉਣ ਲਈ ਟੈਂਡਰ ਜਾਰੀ ਕੀਤੇ ਗਏ ਹਨ। ਪਹਿਲੀ ਵਾਰ ਪੰਜ ਸਾਲਾਂ ਲਈ ਸੜਕਾਂ ਦੇ ਰੱਖ-ਰਖਾਅ ਦਾ ਠੇਕਾ ਹੋਵੇਗਾ।
ਤਾਂ ਜੋ ਜੇਕਰ ਸੜਕ ਟੁੱਟਦੀ ਹੈ ਤਾਂ ਤੁਰੰਤ ਇਸ ਦੀ ਮੁਰੰਮਤ ਕੀਤੀ ਜਾ ਸਕੇ।ਪਹਿਲਾਂ ਇਹ ਇੱਕ ਸਾਲ ਲਈ ਹੁੰਦਾ ਸੀ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵੀ ਬਜਟ ਵਿੱਚ ਸੜਕਾਂ ਲਈ ਢੁਕਵੇਂ ਫੰਡ ਰੱਖਣ ਦਾ ਫੈਸਲਾ ਕੀਤਾ ਸੀ।
ਸਰਕਾਰ ਸੜਕਾਂ ਨੂੰ ਇਸ ਤਰ੍ਹਾਂ ਸੁਧਾਰਨ ਦੀ ਯੋਜਨਾ ਬਣਾ ਰਹੀ ਹੈ ਕਿ ਇਸ ਸਾਲ ਦੇ ਅੰਤ ਤੱਕ ਸਾਰੀਆਂ ਸੜਕਾਂ ਬਣਾਉਣ ਦਾ ਕੰਮ ਪੂਰਾ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਸਰਕਾਰ ਨੇ ਅੰਮ੍ਰਿਤਸਰ, ਜਲੰਧਰ, ਮੋਹਾਲੀ, ਲੁਧਿਆਣਾ ਅਤੇ ਪਟਿਆਲਾ ਵਿੱਚ ਵਿਸ਼ਵ ਪੱਧਰੀ ਸੜਕਾਂ ਬਣਾਉਣ ਦਾ ਫੈਸਲਾ ਕੀਤਾ ਹੈ। ਇਸ ਖੇਤਰ ਵਿੱਚ ਕੁਝ ਸੜਕਾਂ ਦੀ ਚੋਣ ਕੀਤੀ ਗਈ ਹੈ। ਜਿੱਥੇ ਇਹ ਕੰਮ ਕੀਤਾ ਜਾਵੇਗਾ। ਇੱਥੇ ਸੜਕ ਸੁਰੱਖਿਆ ਦਾ ਬੁਨਿਆਦੀ ਢਾਂਚਾ ਸਥਾਪਿਤ ਕੀਤਾ ਜਾਵੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।