ਪੰਜਾਬ ਵਿੱਚ ਵਧੀ ਗਰਮੀ, ਅਗਲੇ 3 ਦਿਨ ਲਈ ਯੈਲੋ ਅਲਰਟ ਜਾਰੀ

Published on: April 7, 2025 8:36 am

ਪੰਜਾਬ


ਚੰਡੀਗੜ੍ਹ: 7 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਅਪ੍ਰੈਲ ਦੇ ਪਹਿਲੇ ਹਫ਼ਤੇ ਤੋਂ ਹੀ ਗਰਮੀ ਨੇ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉੱਤਰੀ ਭਾਰਤ ਦੇ ਕਈ ਇਲਾਕਿਆਂ ‘ਚ ਤਾਪਮਾਨ ਤੇਜ਼ੀ ਨਾਲ ਵਧ ਰਿਹਾ ਹੈ। ਉੱਤਰੀ ਅਤੇ ਦਿੱਲੀ ਸਮੇਤ ਆਫ਼ਤ ਦੀ ਗਰਮੀ ਸ਼ੁਰੂ ਹੋਣ ਜਾ ਰਹੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਪੰਜਾਬ ਅਤੇ ਚੰਡੀਗੜ੍ਹ ‘ਚ ਹੀਟ ਵੇਵ ਦੀ ਭਵਿੱਖਬਾਣੀ ਕੀਤੀ ਹੈ। ਇਹ ਸਥਿਤੀ 10 ਅਪ੍ਰੈਲ ਤੱਕ ਜਾਰੀ ਰਹੇਗੀ।ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ।ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਯੈਲੋ ਹੀਟ ਅਲਰਟ ਜਾਰੀ ਕੀਤਾ ਹੈ। ਤਾਪਮਾਨ ਆਮ ਨਾਲੋਂ 4.6 ਡਿਗਰੀ ਸੈਲਸੀਅਸ ਵੱਧ ਗਿਆ। ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 39.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਚੰਡੀਗੜ੍ਹ ਵਿੱਚ 37.4 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਅਤੇ ਸ਼ਹਿਰਾਂ ਵਿੱਚ ਤਾਪਮਾਨ 32.0 ਡਿਗਰੀ ਸੈਲਸੀਅਸ ਤੋਂ ਉਪਰ ਹੈ।ਸੂਬੇ ਦੇ ਉੱਤਰੀ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ 32 ਤੋਂ 36 ਡਿਗਰੀ ਸੈਲਸੀਅਸ, ਕੇਂਦਰੀ ਹਿੱਸਿਆਂ ਵਿੱਚ 36 ਤੋਂ 38 ਡਿਗਰੀ ਸੈਲਸੀਅਸ, ਪੱਛਮੀ ਅਤੇ ਦੱਖਣੀ ਹਿੱਸਿਆਂ ਵਿੱਚ 40 ਤੋਂ 42 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਰਾਤ ਦਾ ਘੱਟੋ-ਘੱਟ ਤਾਪਮਾਨ ਵੀ 20 ਡਿਗਰੀ ਸੈਲਸੀਅਸ ਤੋਂ ਵੱਧ ਰਹੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।