ਕਿਸਾਨ ਵਲੋਂ ਫਾਹਾ ਲੈ ਕੇ ਖੁਦਕੁਸ਼ੀ

ਪੰਜਾਬ

ਮਾਨਸਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਕਿਸਾਨ (Farmer) ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 38 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ।
ਮ੍ਰਿਤਕ ਦੇ ਚਾਚਾ ਭੋਲਾ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਸਿਰ 7 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਕਾਰਨ ਉਸ ਦਾ ਘਰ ਅਤੇ ਜ਼ਮੀਨ ਵਿਕ ਗਈ। ਆਪਣਾ ਕਾਰੋਬਾਰ ਚਲਾਉਣ ਲਈ ਉਸ ਨੇ ਕਿਸ਼ਤਾਂ ‘ਤੇ ਟਰੈਕਟਰ ਵੀ ਲਿਆ ਸੀ। ਕਰਜ਼ੇ ਦੇ ਬੋਝ ਤੋਂ ਪ੍ਰੇਸ਼ਾਨ ਹੋ ਕੇ ਉਸ ਨੇ ਇਹ ਕਦਮ ਚੁੱਕਿਆ।
ਜਰਨੈਲ ਸਿੰਘ ਦੇ ਪਰਿਵਾਰ ਵਿੱਚ ਉਸ ਦੀ ਪਤਨੀ, 8 ਸਾਲਾ ਪੁੱਤਰ ਅਤੇ ਮਾਂ ਸ਼ਾਮਲ ਹੈ। ਫਿਲਹਾਲ ਪਰਿਵਾਰ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਭੋਲਾ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਮਦਦ ਕੀਤੀ ਜਾਵੇ ਤਾਂ ਜੋ ਪਰਿਵਾਰ ਦਾ ਪਾਲਣ ਪੋਸ਼ਣ ਹੋ ਸਕੇ। ਥਾਣਾ ਸਦਰ ਪੁਲਿਸ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।