ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜੀ

ਪੰਜਾਬ


ਬਰਨਾਲਾ, 8 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਸੰਯੁਕਤ ਕਿਸਾਨ ਮੋਰਚਾ ਦੇ ਸੀਨੀਅਰ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਅਚਾਨਕ ਵਿਗੜ ਗਈ ਹੈ। ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਪ੍ਰਧਾਨ ਨੇ ਦੱਸਿਆ ਕਿ ਡੱਲੇਵਾਲ ਨੂੰ ਪੇਟ ਵਿੱਚ ਤੇਜ਼ ਦਰਦ ਦੀ ਸ਼ਿਕਾਇਤ ਤੋਂ ਬਾਅਦ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂ ਰਣਜੀਤ ਸਿੰਘ ਨੇ ਦੱਸਿਆ ਕਿ ਡੱਲੇਵਾਲ ਨੂੰ ਇੱਕ ਦਿਨ ਪਹਿਲਾਂ ਖੰਨਾ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਉਥੋਂ ਉਹ ਸਿੱਧੇ ਧਨੌਲਾ ਵਿੱਚ ਕਿਸਾਨਾਂ ਦੀ ਰੈਲੀ ਵਿੱਚ ਪੁੱਜੇ, ਜਿੱਥੇ ਉਨ੍ਹਾਂ ਦੀ ਸਿਹਤ ਮੁੜ ਵਿਗੜ ਗਈ।
ਦੱਸ ਦੇਈਏ ਕਿ ਜਗਜੀਤ ਡੱਲੇਵਾਲ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਪਿਛਲੇ 132 ਦਿਨਾਂ ਤੋਂ ਮਰਨ ਵਰਤ ‘ਤੇ ਸਨ। ਉਨ੍ਹਾਂ ਨੇ ਬੀਤੇ ਦਿਨ ਹੀ ਫਤਿਹਗੜ੍ਹ ਸਾਹਿਬ ਵਿਖੇ ਮਰਨ ਵਰਤ ਖਤਮ ਕੀਤਾ ਸੀ। ਫਿਲਹਾਲ ਡਾਕਟਰ ਉਸ ਦਾ ਇਲਾਜ ਕਰ ਰਹੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।