ਅੰਮ੍ਰਿਤਸਰ, 9 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅੱਜ ਸਵੇਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਖਜਾਨਚੀ (cashier) ਤਰਸੇਮ ਸਿੰਘ, ਜੋ ਪਿੰਡ ਸੇਖ, ਜ਼ਿਲ੍ਹਾ ਤਰਨਤਾਰਨ ਦਾ ਨਿਵਾਸੀ ਸੀ ਅਤੇ ਅੰਮ੍ਰਿਤਸਰ ਦੇ ਤਰਨਤਾਰਨ ਰੋਡ ’ਤੇ ਰਹਿੰਦਾ ਸੀ, ਨੇ ਸੁਲਤਾਨਵਿੰਡ ਨੇੜੇ ਕੋਟ ਮਿੱਤ ਸਿੰਘ ਪਾਸੇ ਅੱਪਰ ਦੁਆਬ ਨਹਿਰ ’ਚ ਛਾਲ ਮਾਰ ਦਿੱਤੀ।
ਇਹ ਜਾਣਕਾਰੀ ਧਰਮ ਪ੍ਰਚਾਰ ਕਮੇਟੀ ਦੇ ਸੁਪਰਡੈਂਟ ਮਲਕੀਤ ਸਿੰਘ ਨੇ ਦਿੰਦਿਆਂ ਕਿਹਾ ਕਿ ਤਰਸੇਮ ਸਿੰਘ ਮਾਨਸਿਕ ਤੌਰ ‘ਤੇ ਤਣਾਅ ’ਚ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਗੋਤਾਖੋਰਾਂ ਨੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਅਤੇ ਪੁਲਿਸ ਨੇ ਵੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Published on: ਅਪ੍ਰੈਲ 9, 2025 11:09 ਪੂਃ ਦੁਃ