ਗਰਮੀ ਦੇ ਮੌਸਮ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਅਡਵਾਈਜ਼ਰੀ ਜਾਰੀ

ਸਿਹਤ

ਮਾਨਸਾ 10 ਅਪ੍ਰੈਲ: ਦੇਸ਼ ਕਲਿੱਕ ਬਿਓਰੋ

          ਆਉਣ ਵਾਲੇ ਦਿਨਾਂ ਵਿੱਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਨੂੰ ਧਿਆਨ ਵਿੱਚ ਰੱਖਦਿਆਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਮਾਨਸਾ ਵੱਲੋਂ ਸਲਾਹਕਾਰੀ ਜਾਰੀ ਕੀਤੀ ਗਈ ਹੈ।

            ਸਲਾਹਕਾਰੀ ਜਾਰੀ ਕਰਦਿਆਂ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਗਰਮ ਲੂ ਦੇ ਨਾਲ ਫੂਡ ਪੁਆਇਜ਼ਨਿੰਗ ਦੀ ਸਮੱਸਿਆ ਬਹੁਤ ਜਿਆਦਾ ਹੁੰਦੀ ਹੈ ਇਸ ਲਈ ਸਾਨੂੰ ਇਸ ਮੌਸਮ ਦੌਰਾਨ ਵੱਧ ਤੋਂ ਵੱਧ ਤਾਜ਼ੇ ਫਲ ਖਾਣੇ ਚਾਹੀਦੇ ਹਨ, ਬਾਜ਼ਾਰ ਦੇ ਖੁੱਲ੍ਹੇ ਭੋਜਨ ਖਾਣ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ, ਅਜਿਹੇ ਫਲ ਅਤੇ ਸਬਜ਼ੀਆਂ ਨੂੰ ਭੋਜਨ ਵਿੱਚ ਸ਼ਾਮਿਲ ਕਰਨਾ ਚਾਹੀਦਾ ਹੈ ,ਜਿੰਨ੍ਹਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ ਜਿਵੇਂ ਖੀਰਾ, ਤਰਬੂਜ਼, ਅੰਬ, ਲੀਚੀ ਅਤੇ ਲੌਕੀ, ਇਹ ਸਾਰੀਆਂ ਚੀਜ਼ਾਂ ਵਿੱਚ ਪਾਣੀ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਇਸ ਮੌਸਮ ਵਿੱਚ ਸਿਹਤਮੰਦ ਹਨ।

            ਇਸ ਤੋਂ ਇਲਾਵਾ ਬੇਹੱਦ ਜਰੂਰੀ ਹੈ ਕਿ ਅਸੀਂ ਆਪਣੀ ਚਮੜੀ ਨੂੰ ਤੇਜ਼ ਗਰਮੀ ਤੋਂ ਸੁਰੱਖਿਅਤ ਰੱਖੀਏ, ਸੂਰਜ ਦੀ ਸਿੱਧੀ ਕਿਰਨ ਤੋਂ ਆਪਣੇ ਸਰੀਰ ਨੂੰ ਬਚਾਉਣਾ ਬਹੁਤ ਜਰੂਰੀ ਹੈ, ਕਿਸੇ ਵੀ ਤਰ੍ਹਾਂ ਦੀ ਤਕਲੀਫ਼ ਹੋਣ ‘ਤੇ ਡਾਕਟਰੀ ਸਲਾਹ ਲੈਣੀ ਚਾਹੀਦੀ ਹੈ। ਜ਼ਿਕਰਯੋਗ ਹੈ ਕਿ ਜੇਕਰ ਮੈਦਾਨੀ ਖੇਤਰ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਕਾਰਨ ਬਣਦਾ ਹੈ।

            ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਲਾਕਾਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ.ਰਣਜੀਤ ਸਿੰਘ ਰਾਏ ਸਿਵਲ ਸਰਜਨ ਨੇ ਕਿਹਾ ਕਿ ਅਪ੍ਰੈਲ ਦੇ ਮਹੀਨੇ ਦੌਰਾਨ ਹੀ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।

            ਜ਼ਿਲ੍ਹਾ ਐਪੀਡੀਮੋਲੋਜਿਸਟ ਸੰਤੋਸ਼ ਭਾਰਤੀ  ਨੇ ਦੱਸਿਆ ਕਿ ਗਰਮ ਲੂ ਵਿਚ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਵੱਧ ਉਮਰ ਦੇ ਬਜ਼ੁਰਗ, ਮਜ਼ਦੂਰ, ਮੋਟਾਪੇ ਤੋਂ ਪੀੜਤ ਵਿਅਕਤੀ ਵਧੇਰੇ ਜ਼ੋਖਮ ‘ਤੇ ਹੁੰਦੇ ਹਨ। ਉਨ੍ਹਾਂ ਦੱਸਿਆ ਕਿ ਘਰ ਤੋਂ ਬਾਹਰ ਦੇ ਕੰਮ ਦਿਨ ਦੇ ਠੰਡੇ ਸਮੇਂ ਜਿਵੇਂ ਕਿ ਸਵੇਰ ਅਤੇ ਸ਼ਾਮ ਵਿੱਚ ਕੀਤੇ ਜਾਣੇ ਚਾਹੀਦੇ ਹਨ। ਪਿਆਸ ਨਾ ਲੱਗਣ ‘ਤੇ ਵੀ ਹਰ ਅੱਧੇ ਘੰਟੇ ਬਾਅਦ ਪਾਣੀ ਪੀਓ। ਮਿਰਗੀ ਜਾਂ ਦਿਲ ਦੀ ਬਿਮਾਰੀ, ਗੁਰਦੇ ਜਾਂ ਜਿਗਰ ਦੀ ਬਿਮਾਰੀ ਵਾਲੇ ਲੋਕ ਜੋ ਤਰਲ-ਪ੍ਰਤੀਬੰਧਿਤ ਖੁਰਾਕ ‘ਤੇ ਹਨ, ਉਨ੍ਹਾਂ ਨੂੰ ਪਾਣੀ ਦੀ ਮਾਤਰਾ ਵਧਾਉਣ ਤੋਂ ਪਹਿਲਾਂ ਡਾਕਟਰ ਨਾਲ ਸਲਾਹ ਕਰਨੀ ਚਾਹੀਦੀ ਹੈ। ਬਾਹਰ ਕੰਮ ਕਰਦੇ ਸਮੇਂ ਹਲਕੇ ਰੰਗ ਦੇ ਪੂਰੀ ਬਾਹਾਂ ਵਾਲੇ ਕੱਪੜੇ ਪਾਉਣੇ ਚਾਹੀਦੇ ਹਨ। ਕੋਸ਼ਿਸ਼ ਕਰੋ ਕਿ ਗਰਮੀਆਂ ਵਿੱਚ ਸਿਰਫ਼ ਸੂਤੀ ਕੱਪੜੇ ਹੀ ਪਹਿਨੇ ਜਾਣ। ਸਿੱਧੀ ਧੁੱਪ ਤੋਂ ਆਪਣੇ ਸਿਰ ਨੂੰ ਢੱਕਣ ਲਈ ਛੱਤਰੀ, ਟੋਪੀ, ਤੌਲੀਆ, ਪੱਗ ਜਾਂ ਦੁਪੱਟੇ ਦੀ ਵਰਤੋਂ ਕਰਨੀ ਚਾਹੀਦੀ ਹੈ। ਨੰਗੇ ਪੈਰੀਂ ਬਾਹਰ ਨਾ ਨਿਕਲੋ, ਧੁੱਪ ਵਿਚ ਬਾਹਰ ਜਾਣ ਵੇਲੇ ਹਮੇਸ਼ਾ ਜੁੱਤੀ ਜਾਂ ਚੱਪਲਾਂ ਪਾਓ। ਧੁੱਪ ਵਿਚ ਕੰਮ ਕਰਨ ਵਾਲੇ ਲੋਕਾਂ ਨੂੰ ਸਰੀਰ ਦਾ ਤਾਪਮਾਨ ਸਹੀ ਬਰਕਰਾਰ ਰੱਖਣ ਲਈ ਛਾਂ ਵਿਚ ਆਰਾਮ ਕਰਨਾ ਚਾਹੀਦਾ ਹੈ ਜਾਂ ਸਿਰ ‘ਤੇ ਗਿੱਲਾ ਕੱਪੜਾ ਰੱਖਣਾ ਚਾਹੀਦਾ ਹੈ। ਧੁੱਪ ਵਿਚ ਨਿਕਲਦੇ ਸਮੇਂ ਹਮੇਸ਼ਾ ਪਾਣੀ ਨਾਲ ਰੱਖੋ। ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ਼, ਸੰਤਰਾ, ਅੰਗੂਰ, ਖੀਰੇ ਅਤੇ ਟਮਾਟਰ ਖਾਓ ਕਿਉਂਕਿ ਇਨ੍ਹਾਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਗਰਮੀ ਅਤੇ ਲੂ ਤੋਂ ਬਚਣ ਲਈ ਵੱਧ ਤੋਂ ਵੱਧ ਪਾਣੀ ਪੀਣਾ ਚਾਹੀਦਾ ਹੈ, ਸਾਨੂੰ ਬਾਹਰ ਜਾਣ ਵੇਲੇ ਆਪਣਾ ਮੂੰਹ ,ਸਿਰ, ਹੱਥ, ਪੈਰ ਚੱਕ ਕੇ ਜਾਣਾ ਚਾਹੀਦਾ ਹੈ ਤਾਂ ਜੋ ਸਿੱਧੀ ਧੁੱਪ ਸਰੀਰ ਤੇ ਅਸਰ ਨਾ ਕਰ ਸਕੇ। ਸਾਰੇ ਸਰਕਾਰੀ ਹਸਪਤਾਲਾਂ ਵਿਚ ਇਸ ਤੋਂ ਬਚਾਅ ਲਈ ਉਚਿਤ ਪ੍ਰਬੰਧ ਕੀਤੇ ਜਾ ਰਹੇ ਹਨ।

Published on: ਅਪ੍ਰੈਲ 10, 2025 5:17 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।