ਚੰਡੀਗੜ੍ਹ: 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਇਕ ਹੋਰ ਮਹੱਤਵਪੂਰਨ ਫੈਸਲੇ ਵਿੱਚ ਪੰਜਾਬ ਮੰਤਰੀ ਮੰਡਲ ਨੇ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਮੈਡੀਕਲ ਕਾਲਜਾਂ ਵਿੱਚ ਸੇਵਾ-ਮੁਕਤੀ ਦੀ ਉਮਰ ਮੌਜੂਦਾ 62 ਸਾਲ ਤੋਂ ਵਧਾ ਕੇ 65 ਸਾਲ ਕਰ ਦਿੱਤੀ ਹੈ। ਇਸ ਫੈਸਲੇ ਨਾਲ ਮੈਡੀਕਲ ਕਾਲਜਾਂ ਵਿੱਚ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਵਿੱਚ ਮਦਦ ਹੋਵੇਗੀ ਜਿਸ ਨਾਲ ਇਨ੍ਹਾਂ ਕਾਲਜਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਵੱਡਾ ਲਾਭ ਮਿਲੇਗਾ।
ਲੋੜ ਪੈਣ ’ਤੇ ਸੇਵਾ-ਮੁਕਤੀ ਉਪਰੰਤ ਸਪੈਸ਼ਲਾਈਜ਼ਡ ਡਾਕਟਰਾਂ ਦੀਆਂ ਸੇਵਾਵਾਂ ਨੂੰ ਹਰੀ ਝੰਡੀ
ਮੰਤਰੀ ਮੰਡਲ ਨੇ ਸਰਕਾਰੀ ਹਸਪਤਾਲਾਂ ਵਿੱਚ ਡਾਕਟਰਾਂ ਦੀ ਕਮੀ ਨਾਲ ਨਿਪਟਣ ਲਈ ਸੇਵਾ-ਮੁਕਤ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਜਨਤਕ ਹਿੱਤ ਵਿੱਚ ਲੋੜ ਪੈਣ ’ਤੇ ਹਰੇਕ ਸਾਲ ਇਨ੍ਹਾਂ ਡਾਕਟਰਾਂ ਦੀਆਂ ਸੇਵਾਵਾਂ ਹਾਸਲ ਕੀਤੀਆਂ ਜਾਣਗੀਆਂ।
Published on: ਅਪ੍ਰੈਲ 11, 2025 8:00 ਬਾਃ ਦੁਃ