ਚੰਡੀਗੜ੍ਹ: 11 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਪੰਜਾਬ ਮੰਤਰੀ ਮੰਡਲ ਨੇ ਭੂਗੋਲਿਕ ਅਤੇ ਪ੍ਰਸ਼ਾਸਕੀ ਪਹੁੰਚ ਵਧਾਉਣ, ਕਾਰਜ ਕੁਸ਼ਲਤਾ ਵਧਾਉਣ, ਖ਼ਰਚੇ ਘਟਾਉਣ ਅਤੇ ਵਿਧਾਨਕ ਤਾਲਮੇਲ ਬਣਾਈ ਰੱਖਣ ਲਈ ਸੂਬੇ ਵਿੱਚ ਮੌਜੂਦਾ ਬਲਾਕਾਂ ਦੇ ਪੁਨਰਗਠਨ ਅਤੇ ਇਸ ਨੂੰ ਤਰਕਸੰਗਤ ਬਣਾਉਣ ਲਈ ਵੀ ਹਰੀ ਝੰਡੀ ਦੇ ਦਿੱਤੀ ਹੈ। ਵਡੇਰੇ ਜਨਤਕ ਹਿੱਤ ਵਿੱਚ ਬਿਹਤਰ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਇਨ੍ਹਾਂ ਬਲਾਕਾਂ ਦੇ ਪੁਨਰਗਠਨ ਦੀ ਲੋੜ ਹੈ। ਜ਼ਿਕਰਯੋਗ ਹੈ ਕਿ ਮੌਜੂਦਾ ਸਮੇਂ ਵਿੱਚ 154 ਬਲਾਕ ਹਨ ਅਤੇ ਕਈ ਅਸਪੱਸ਼ਟਤਾ ਕਾਰਨ ਇਨ੍ਹਾਂ ਬਲਾਕਾਂ ਵਿੱਚ ਪ੍ਰਸ਼ਾਸਨ ਨੂੰ ਸੁਚਾਰੂ ਤਰੀਕੇ ਨਾਲ ਚਲਾਉਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
Published on: ਅਪ੍ਰੈਲ 11, 2025 8:14 ਬਾਃ ਦੁਃ