ਸ਼੍ਰੀਨਗਰ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਜੰਮੂ ਜ਼ਿਲ੍ਹੇ ਦੇ ਅਖਨੂਰ ਵਿੱਚ ਅੱਜ ਸ਼ਨੀਵਾਰ ਨੂੰ ਅੱਤਵਾਦੀਆਂ ਨਾਲ ਮੁਕਾਬਲੇ ਵਿੱਚ 9 ਪੰਜਾਬ ਰੈਜੀਮੈਂਟ ਦੇ ਜੇਸੀਓ (JCO Punjab Regiment) ਕੁਲਦੀਪ ਚੰਦ ਸ਼ਹੀਦ ਹੋ ਗਏ। ਇਹ ਮੁਕਾਬਲਾ ਸ਼ੁੱਕਰਵਾਰ ਦੇਰ ਰਾਤ ਅਖਨੂਰ ਦੇ ਕੇਰੀ ਬਟਾਲ ਇਲਾਕੇ ‘ਚ ਸ਼ੁਰੂ ਹੋਇਆ। ਸੁਰੱਖਿਆ ਬਲਾਂ ਨੇ ਪੂਰੇ ਇਲਾਕੇ ਨੂੰ ਘੇਰ ਲਿਆ ਹੈ। ਫੌਜ ਨੇ ਐਕਸ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ।
ਇਸ ਦੌਰਾਨ ਸ਼ੁੱਕਰਵਾਰ ਨੂੰ ਕਿਸ਼ਤਵਾੜ ਜ਼ਿਲੇ ਦੇ ਸੰਘਣੇ ਜੰਗਲਾਂ ‘ਚ ਹੋਏ ਮੁਕਾਬਲੇ ਦੌਰਾਨ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਦੇਰ ਰਾਤ ਤੱਕ 3 ਅੱਤਵਾਦੀਆਂ ਨੂੰ ਮਾਰ ਦਿੱਤਾ। ਇਹ ਕਾਰਵਾਈ ਰਾਤ ਤੋਂ ਹੀ ਜਾਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ ਤਿੰਨੋਂ ਅੱਤਵਾਦੀ ਜੈਸ਼-ਏ-ਮੁਹੰਮਦ ਨਾਲ ਸਬੰਧਤ ਸਨ। ਇਨ੍ਹਾਂ ‘ਚ ਟਾਪ ਕਮਾਂਡਰ ਸੈਫੁੱਲਾ ਵੀ ਸ਼ਾਮਲ ਹੈ।
