ਚੰਡੀਗੜ੍ਹ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ‘ਤੇ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਕੇਂਦਰੀ ਏਜੰਸੀਆਂ ਹਰਕਤ ‘ਚ ਹਨ। NIA ਨੇ ਇਸ ਮਾਮਲੇ ਵਿੱਚ ਉੱਤਰ ਪ੍ਰਦੇਸ਼ ਦੇ ਮੇਰਠ ਤੋਂ ਇਸ ਹਮਲੇ ਦੇ ਮਾਸਟਰਮਾਈਂਡ ਨੂੰ ਹਿਰਾਸਤ ਵਿੱਚ ਲਿਆ ਹੈ। ਫਿਲਹਾਲ NIA ਦੀ ਟੀਮ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਫੜੇ ਗਏ ਮੁਲਜ਼ਮ ਦੀ ਪਛਾਣ ਸੈਦੁਲ ਅਮੀਨ ਵਾਸੀ ਅਮਰੋਹਾ, ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਜਿਸ ਨੂੰ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੀਆਂ ਟੀਮਾਂ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਸੀ। ਹਾਲਾਂਕਿ ਕੇਂਦਰੀ ਏਜੰਸੀਆਂ ਅਤੇ ਪੰਜਾਬ ਪੁਲਿਸ ਦੀਆਂ ਟੀਮਾਂ ਲਗਾਤਾਰ ਸੰਪਰਕ ਵਿੱਚ ਸਨ। ਦੱਸ ਦੇਈਏ ਕਿ ਮੁਲਜ਼ਮ ਦੇ ਵਿਦੇਸ਼ ਬੈਠੇ ਅੱਤਵਾਦੀਆਂ ਨਾਲ ਸਬੰਧ ਹੋਣ ਦਾ ਪਤਾ ਲੱਗਾ ਹੈ।
ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੇਂਦਰੀ ਏਜੰਸੀਆਂ ਅਤੇ ਦਿੱਲੀ ਪੁਲਿਸ ਦੇ ਸਹਿਯੋਗ ਨਾਲ ਇਹ ਗ੍ਰਿਫ਼ਤਾਰੀ ਕੀਤੀ ਹੈ।
Published on: ਅਪ੍ਰੈਲ 12, 2025 6:06 ਬਾਃ ਦੁਃ