ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ (Tulsi Gabbard) ਨੇ EVM ‘ਤੇ ਚੁੱਕੇ ਸਵਾਲ, ਕਿਹਾ ਅਸਾਨੀ ਨਾਲ ਹੈਕ ਹੋ ਸਕਦੀ

Punjab ਕੌਮਾਂਤਰੀ


ਵਾਸਿੰਗਟਨ, 12 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਅਮਰੀਕਾ ਵਿੱਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਨੂੰ ਲੈ ਕੇ ਵੀ ਸਵਾਲ ਉੱਠਣੇ ਸ਼ੁਰੂ ਹੋ ਗਏ ਹਨ। ਅਮਰੀਕਾ ਦੀ ਨੈਸ਼ਨਲ ਇੰਟੈਲੀਜੈਂਸ ਡਾਇਰੈਕਟਰ ਤੁਲਸੀ ਗਬਾਰਡ (Tulsi Gabbard) ਨੇ ਕਿਹਾ ਕਿ ਚੋਣ ਨਤੀਜਿਆਂ ਨਾਲ ਛੇੜਛਾੜ ਕਰਨ ਲਈ ਈਵੀਐਮ ਨੂੰ ਆਸਾਨੀ ਨਾਲ ਹੈਕ ਕੀਤਾ ਜਾ ਸਕਦਾ ਹੈ। ਇਸ ਲਈ ਪੂਰੇ ਅਮਰੀਕਾ ਵਿਚ ਕਾਗਜ਼ੀ ਬੈਲਟ ਪੇਪਰ ਲਾਗੂ ਕਰਨ ਦੀ ਲੋੜ ਹੈ ਤਾਂ ਜੋ ਵੋਟਰ ਚੋਣਾਂ ਦੀ ਪਾਰਦਰਸ਼ਤਾ ‘ਤੇ ਭਰੋਸਾ ਕਰ ਸਕਣ।

ਉਨ੍ਹਾਂ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਦੀ ਮੌਜੂਦਗੀ ‘ਚ ਇਹ ਗੱਲ ਕਹੀ। ਗਬਾਰਡ ਦਾ ਇਹ ਬਿਆਨ ਸੋਸ਼ਲ ਮੀਡੀਆ ‘ਤੇ ਇੰਨੀ ਤੇਜ਼ੀ ਨਾਲ ਵਾਇਰਲ ਹੋਇਆ ਕਿ ਅਮਰੀਕਾ ‘ਚ ਚੋਣ ਸੁਰੱਖਿਆ ਨੂੰ ਲੈ ਕੇ ਨਵੀਂ ਬਹਿਸ ਸ਼ੁਰੂ ਹੋ ਗਈ। ਕਈ ਯੂਜ਼ਰਸ ਨੇ ਗਬਾਰਡ (Tulsi Gabbard) ਦਾ ਸਮਰਥਨ ਕੀਤਾ, ਜਦੋਂ ਕਿ ਕੁਝ ਨੇ ਇਸ ਨੂੰ ਸਿਆਸੀ ਏਜੰਡਾ ਦੱਸਿਆ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।