ਹਿਮਾਚਲ ‘ਚ ਲੱਗੇ ਭੂਚਾਲ ਦੇ ਝਟਕੇ

ਹਿਮਾਚਲ

ਚੰਡੀਗੜ੍ਹ: 13 ਅਪ੍ਰੈਲ, ਦੇਸ਼ ਕਲਿੱਕ ਬਿਓਰੋ

Earthquake in Himachal Pradesh: ਹਿਮਾਚਲ ਪ੍ਰਦੇਸ਼ ਦੇ ਮੰਡੀ ਵਿੱਚ ਹਿਮਾਚਲ ਪ੍ਰਦੇਸ਼ ਵਿੱਚ ਅੱਜ ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਮੰਡੀ ਜ਼ਿਲ੍ਹੇ ‘ਚ ਅੱਜ ਸਵੇਰੇ 9 ਵੱਜ ਕੇ 18 ਮਿੰਟ ‘ਤੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ਅਨੁਸਾਰ ਭੂਚਾਲ ਦੀ ਤੀਬਰਤਾ 3.4 ਮਾਪੀ ਗਈ।

ਨੈਸ਼ਨਲ ਸੈਂਟਰ ਫ਼ਾਰ ਸੀਸਮੋਲੋਜੀ (NCS) ਅਨੁਸਾਰ, ਭੂਚਾਲ ਦਾ ਕੇਂਦਰ ਮੰਡੀ ਵਿੱਚ ਸੀ। ਭੂਚਾਲ ਦੀ ਤੀਬਰਤਾ ਘੱਟ ਹੋਣ ਕਾਰਨ ਕਿਸੇ ਵੀ ਥਾਂ ਤੋਂ ਨੁਕਸਾਨ ਦੀ ਕੋਈ ਜਾਣਕਾਰੀ ਨਹੀਂ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।