ਮੁੰਬਈ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਇੱਕ ਅਣਪਛਾਤੇ ਵਿਅਕਤੀ ਨੇ ਮੁੰਬਈ ਦੇ ਵਰਲੀ ਵਿੱਚ ਟਰਾਂਸਪੋਰਟ ਵਿਭਾਗ ਨੂੰ ਇੱਕ ਵਟਸਐਪ ਸੰਦੇਸ਼ ਭੇਜਿਆ, ਜਿਸ ਵਿੱਚ ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ।
ਐਤਵਾਰ ਦੇਰ ਰਾਤ ਭੇਜੇ ਗਏ ਇਸ ਸੰਦੇਸ਼ ਵਿੱਚ ਲਿਖਿਆ ਹੈ ਕਿ ਅਸੀਂ ਸਲਮਾਨ ਖਾਨ ਦੇ ਘਰ ਵਿੱਚ ਦਾਖਲ ਹੋਵਾਂਗੇ ਅਤੇ ਉਨ੍ਹਾਂ ਨੂੰ ਮਾਰ ਦੇਵਾਂਗੇ। ਮੁੰਬਈ ਦੀ ਵਰਲੀ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਦੇ ਖਿਲਾਫ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 351 (2) (3) ਦੇ ਤਹਿਤ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪਿਛਲੇ ਸਾਲ 14 ਅਪ੍ਰੈਲ ਨੂੰ ਸਲਮਾਨ ਖਾਨ ਦੇ ਗਲੈਕਸੀ ਅਪਾਰਟਮੈਂਟ ‘ਚ ਗੋਲੀਬਾਰੀ ਹੋਈ ਸੀ। ਲਾਰੈਂਸ ਗੈਂਗ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਪੁਲਸ ਨੇ ਇਸ ਮਾਮਲੇ ‘ਚ 7 ਲੋਕਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ ‘ਚੋਂ ਇਕ ਨੇ ਖੁਦਕੁਸ਼ੀ ਕਰ ਲਈ ਹੈ।
Published on: ਅਪ੍ਰੈਲ 14, 2025 12:12 ਬਾਃ ਦੁਃ