ਚੰਡੀਗੜ੍ਹ, 14 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਹੁਣ ਮੌਸਮ ਫਿਰ ਤੋਂ ਬਦਲਣ ਵਾਲਾ ਹੈ। ਲੋਕਾਂ ਨੂੰ 16 ਅਪ੍ਰੈਲ ਤੋਂ ਗਰਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਪਿਛਲੇ 24 ਘੰਟਿਆਂ ਦੌਰਾਨ ਸੂਬੇ ਦਾ ਔਸਤ ਵੱਧ ਤੋਂ ਵੱਧ ਤਾਪਮਾਨ 1.3 ਡਿਗਰੀ ਸੈਲਸੀਅਸ ਵਧਿਆ ਹੈ, ਹਾਲਾਂਕਿ ਇਹ ਅਜੇ ਵੀ ਆਮ ਦੇ ਨੇੜੇ ਹੈ।
ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਬਠਿੰਡਾ ਵਿੱਚ 39 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸਿਹਤ ਵਿਭਾਗ ਵੱਲੋਂ ਹੀਟ ਵੇਵ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਜਿਸ ਵਿੱਚ ਲੋਕਾਂ ਨੂੰ ਤੇਜ਼ ਧੁੱਪ ਵਿੱਚ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਮੁਤਾਬਕ 17 ਅਪ੍ਰੈਲ ਤੱਕ ਸੂਬੇ ‘ਚ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ, ਜਦਕਿ 18 ਅਤੇ 19 ਅਪ੍ਰੈਲ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ।ਇਸ ਦੇ ਨਾਲ ਹੀ 16 ਤੋਂ 18 ਅਪ੍ਰੈਲ ਤੱਕ ਸੂਬੇ ਦੇ ਕੁਝ ਹਿੱਸਿਆਂ ‘ਚ ਗਰਮੀ ਵਧਣ ਦੀ ਸੰਭਾਵਨਾ ਹੈ।

Published on: ਅਪ੍ਰੈਲ 14, 2025 8:34 ਪੂਃ ਦੁਃ