ਚੰਡੀਗੜ੍ਹ, 15 ਅਪ੍ਰੈਲ, ਦੇਸ਼ ਕਲਿਕ ਬਿਊਰੋ :
ਪੰਜਾਬ ‘ਚ 32 ਬੰਬਾਂ ਬਾਰੇ ਦਿੱਤੇ ਬਿਆਨ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਵਿਧਾਇਕ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ ਮੋਹਾਲੀ ਸਾਈਬਰ ਪੁਲਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਉਹ ਅੱਜ (ਮੰਗਲਵਾਰ) ਦੁਪਹਿਰ 2 ਵਜੇ ਮੁਹਾਲੀ ਪੁਲੀਸ ਸਾਹਮਣੇ ਪੇਸ਼ ਹੋਣਗੇ। ਹੁਣ ਬਾਜਵਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਉਨ੍ਹਾਂ ਨੇ ਅਦਾਲਤ ਤੋਂ ਐਫਆਈਆਰ ਰੱਦ ਕਰਨ ਦੀ ਮੰਗ ਕੀਤੀ ਹੈ। ਉਸ ਨੇ ਦੋਸ਼ ਲਾਇਆ ਕਿ ਰਾਜਨੀਤੀ ਤਹਿਤ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਹੈ। ਉਮੀਦ ਹੈ ਕਿ ਇਸ ਮਾਮਲੇ ਦੀ ਸੁਣਵਾਈ ਹੁਣ ਬੁੱਧਵਾਰ ਨੂੰ ਹੋਵੇਗੀ। ਦੂਜੇ ਪਾਸੇ ਬਾਜਵਾ ਖਿਲਾਫ ਦਰਜ ਕੀਤੇ ਗਏ ਕੇਸ ਖਿਲਾਫ ਪੰਜਾਬ ਕਾਂਗਰਸ ਅੱਜ ਚੰਡੀਗੜ੍ਹ ‘ਚ ਰੋਸ ਪ੍ਰਦਰਸ਼ਨ ਕਰ ਰਹੀ ਹੈ।
Published on: ਅਪ੍ਰੈਲ 15, 2025 10:53 ਪੂਃ ਦੁਃ