ਹੁਸ਼ਿਆਰਪੁਰ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਹੁਸ਼ਿਆਰਪੁਰ ਜ਼ਿਲ੍ਹੇ ਦੇ ਮੁਕੇਰੀਆਂ ਵਿੱਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਹੈ ਜਿਸ ਵਿੱਚ 2 ਬੱਚਿਆਂ ਸਮੇਤ ਤਿੰਨ ਦੀ ਮੌਤ ਹੋ ਗਈ। ਇਕ ਟਿੱਪਰ ਦੀ ਲਪੇਟ ਵਿੱਚ ਆਉਣ ਕਾਰਨ ਤਿੰਨ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਹਾਦਸੇ ਨੂੰ ਲੈ ਕੇ ਲੋਕਾਂ ਨੇ ਦਾਅਵਾ ਕੀਤਾ ਕਿ ਟਿੱਪਰ ਡਰਾਈਵਰ ਸ਼ਰਾਬ ਦੇ ਨਸ਼ੇ ਵਿੱਚ ਸੀ ਜਿਸ ਕਾਰਨ ਇਹ ਹਾਦਸਾ ਵਾਪਰਿਆ ਹੈ।
Published on: ਅਪ੍ਰੈਲ 16, 2025 9:48 ਪੂਃ ਦੁਃ