ਅੰਮ੍ਰਿਤਸਰ, 16 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਅਹਿਮ ਮੀਟਿੰਗ ਅੱਜ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਹੋਈ। ਮੀਟਿੰਗ ਤੋਂ ਬਾਅਦ ਹਰਜਿੰਦਰ ਸਿੰਘ ਧਾਮੀ ਵੱਲੋਂ ਪ੍ਰੈਸ ਕਾਨਫਰਸੰ ਕੀਤੀ ਗਈ। ਮੀਟਿੰਗ ਵਿੱਚ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਦੇ ਨਾਲ-ਨਾਲ ਭਾਈ ਸਤੀ ਦਾਸ ਜੀ ,ਭਾਈ ਮਤੀ ਦਾਸ ਜੀ, ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸਮਾਗਮ ਕਰਵਾਉਣ ਤੇ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਸਮਾਗਮ 18 ਅਪ੍ਰੈਲ ਤੋਂ ਆਰੰਭ ਹੋਣਗੇ ਬਾਰੇ ਜਾਣਕਾਰੀ ਦਿੱਤੀ ਗਈ। ਇਨ੍ਹਾਂ 350 ਸਾਲਾ ਸ਼ਤਾਬਦੀਆਂ ਨੂੰ ਮਨਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਜ ਕਰੋੜ ਰੁਪਏ ਦਾ ਵੱਖਰਾ ਬਜਟ ਰੱਖਿਆ ਹੈ। ਮੀਟਿੰਗ ਵਿੱਚ ਐਸਜੀਪੀਸੀ ਦੇ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਵਿੱਚ 4 ਫੀਸਦੀ ਵਾਧਾ ਕਰਨ ਦਾ ਫੈਸਲਾ ਕੀਤਾ ਗਿਆ। ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੇ ਸੇਵਾ ਕਾਲ ਸਬੰਧੀ ਨਿਯਮ ਬਣਾਉਣ ਲਈ ਸੁਝਾਅ ਦੇਣ ਲਈ ਹੋਰ ਸਮਾਂ ਦੇਣ ਦਾ ਫੈਸਲਾ ਕੀਤਾ ਗਿਆ।
ਮੀਟਿੰਗ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਅਹਿਮ ਫੈਸਲਾ ਕੀਤਾ ਗਿਆ। ਪ੍ਰੈਸ ਕਾਨਫਰੰਸ ਵਿੱਚ ਕਿਹਾ ਗਿਆ ਕਿ ਕੇਂਦਰ ਸਰਕਾਰ ਤੋਂ ਉਹ ਭੀਖ ਨਹੀਂ ਮੰਗ ਰਹੇ, ਇਨਸਾਫ ਮੰਗ ਰਹੇ ਹਨ।
Published on: ਅਪ੍ਰੈਲ 16, 2025 2:37 ਬਾਃ ਦੁਃ