ਮੋਰਿੰਡਾ: 17 ਅਪ੍ਰੈਲ, ਭਟੋਆ
ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਖਾਲਸਾ ਗਰਲਜ਼ ਕਾਲਜ, ਮੋਰਿੰਡਾ ਵੱਲੋਂ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਸਰਪ੍ਰਸਤੀ ਹੇਠ ਕਾਲਜ ਦੇ ਐੱਨ.ਐੱਨ.ਐੱਸ. ਵਿਭਾਗ ਅਤੇ ਬੱਡੀ ਗਰੁੱਪ ਵੱਲੋਂ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਆਮ ਜਨਤਾ ਨੂੰ ਜਾਗ੍ਰਿਤ ਕਰਨ ਲਈ ਮੋਰਿੰਡਾ ਸ਼ਹਿਰ ਦੇ ਮੁੱਖ ਬਾਜ਼ਾਰ ਵਿੱਚ ਇੱਕ ਚੇਤਨਾ ਰੈਲੀ ਕੱਢੀ ਗਈ। ਇਸ ਚੇਤਨਾ ਰੈਲੀ ਵਿੱਚ ਕਾਲਜ ਦੀਆਂ ਵਲੰਟੀਅਰ ਵਿਦਿਆਰਥਣਾਂ ਵੱਲੋਂ ਹੱਥਾਂ ਵਿਚ ਪੋਸਟਰ ਫੜ੍ਹ ਕੇ ਜੋਰਦਾਰ ਨਾਅਰੇ ਲਾਉਂਦੇ ਹੋਏ ਆਮ ਜਨਤਾ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰੋਗਰਾਮ ਅਫਸਰ ਪ੍ਰੋ. ਨਵਜੋਤ ਕੌਰ ਤੇ ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਨਸ਼ੇ ਸਮਾਜ ਵਿੱਚ ਬਹੁਤ ਭੈੜਾ ਪ੍ਰਭਾਵ ਪਾਉਂਦੇ ਹਨ ਜਿਨਾਂ ਕਾਰਨ ਜਿੱਥੇ ਸਮਾਜ ਵਿੱਚ ਆਸਾਵਾਂ ਬਣ ਪੈਦਾ ਹੁੰਦਾ ਹੈ ਉਥੇ ਹੀ ਸਮਾਜਿਕ ਕੁਰੀਤੀਆਂ ਵਿੱਚ ਵੀ ਵਾਧਾ ਹੁੰਦਾ ਜਾ ਰਿਹਾ ਉਹਨਾਂ ਕਿਹਾ ਕਿ ਨਸ਼ਿਆਂ ਕਾਰਨ ਪੰਜਾਬ ਭਰ ਵਿੱਚੋਂ ਹਜ਼ਾਰਾਂ ਦੀ ਤਾਦਾਦ ਵਿੱਚ ਘਰ ਬਰਬਾਦ ਹੋ ਚੁੱਕੇ ਹਨ ਇਸ ਲਈ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਸਮੂਹ ਪੰਜਾਬੀਆਂ ਨੂੰ ਇੱਕਜੁੱਟ ਹੋ ਕੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦਾ ਸਹਿਯੋਗ ਦੇਣ ਦੀ ਲੋੜ ਹੈ ਤਾਂ ਜੋ ਪੰਜਾਬੀਆਂ ਤੇ ਮੱਥੇ ਤੇ ਲੱਗੇ ਨਸ਼ਿਆਂ ਦੇ ਕਲੰਕ ਨੂੰ ਸਦਾ ਲਈ ਮਿਟਾਇਆ ਜਾ ਸਕੇ ।ਉਹਨਾਂ ਐਨਐਸਐਸ ਵਲੰਟੀਅਰਾਂ ਨੂੰ ਆਪੋ ਆਪਣੇ ਪਿੰਡਾਂ ਵਿੱਚ ਬੱਡੀ ਗਰੁੱਪ ਬਣਾ ਕੇ ਨਸ਼ਿਆਂ ਵਿਰੁੱਧ ਜਾਗਰੂਕਤਾ ਲਹਿਰ ਚਲਾਉਣ ਲਈ ਵੀ ਉਤਸਾਹਿਤ ਕੀਤਾ।
ਇਸ ਚੇਤਨਾ ਰੈਲੀ ਵਿੱਚ ਕਾਲਜ ਪ੍ਰਿੰਸੀਪਲ ਡਾ. ਪੁਸ਼ਪਿੰਦਰ ਕੌਰ ਅਤੇ ਐੱਨ.ਐੱਨ.ਐੱਸ.ਪਰੋਗਰਾਮ ਅਫਸਰ ਪ੍ਰੋ. ਨਵਜੋਤ ਕੌਰ ਤੇ ਡਾ. ਗੁਰਪ੍ਰੀਤ ਕੌਰ ਸਮੇਤ 10 ਅਧਿਆਪਕਾਂ ਅਤੇ 100 ਫੀਮੇਲ ਵਲੰਟੀਅਰ ਵਿਦਿਆਰਥਣਾਂ ਨੇ ਹਿੱਸਾ ਲਿਆ।
Published on: ਅਪ੍ਰੈਲ 17, 2025 4:20 ਬਾਃ ਦੁਃ