ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ

ਪੰਜਾਬ

ਪੰਨੂ ਦੇ ਸ਼ਬਦ, ਬਾਜਵਾ ਦਾ ਬਿਆਨ – ਕਾਂਗਰਸ ਦੱਸੇ ਕਿਸ ਦੀ ਸੋਚ ‘ਤੇ ਚੱਲ ਰਹੀ ਹੈ ਪਾਰਟੀ?- ਪਵਨ ਟੀਨੂੰ

ਜਲੰਧਰ/ਚੰਡੀਗੜ੍ਹ, 17 ਅਪ੍ਰੈਲ , ਦੇਸ਼ ਕਲਿੱਕ ਬਿਓਰੋ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਾਂਗਰਸ ਪਾਰਟੀ ‘ਤੇ ਕਾਂਗਰਸ ਨੇਤਾ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਬਾਰੇ ਕਈ ਗੰਭੀਰ ਸਵਾਲ ਉਠਾਏ ਹਨ।

ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਪ੍ਰਤਾਪ ਬਾਜਵਾ ਦੇ 50 ਗ੍ਰਨੇਡ ਪੰਜਾਬ ਆਉਣ ਦੇ ਦਾਅਵੇ ਦਾ ਸਮਰਥਨ ਕਰਨ ‘ਤੇ ਪਵਨ ਟੀਨੂੰ ਨੇ ਕਿਹਾ ਕਿ ਗੁਰਪਤਵੰਤ ਪੰਨੂ, ਜਿਸ ਨੇ ਦੇਸ਼ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਦੀਆਂ ਬੁੱਤਾਂ ਤੋੜਨ ਦੀ ਧਮਕੀ ਦਿੱਤੀ ਸੀ ਅਤੇ ਉਨ੍ਹਾਂ ਵਿਰੁੱਧ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕੀਤੀ ਸੀ, ਨੇ ਹੁਣ ਬਾਜਵਾ ਦੇ ਇਸ ਬਿਆਨ ਦਾ ਸਮਰਥਨ ਕੀਤਾ ਹੈ। ਇਹ ਬਹੁਤ ਗੰਭੀਰ ਸ਼ੰਕੇ ਪੈਦਾ ਕਰਦਾ ਹੈ। ਇਸ ਲਈ, ਕਾਂਗਰਸ ਪਾਰਟੀ ਨੂੰ ਇਸ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ।

ਟੀਨੂੰ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਅੰਬੇਡਕਰ ਵਿਰੋਧੀ ਰਹੀ ਹੈ। ਜਦੋਂ ਅੰਬੇਡਕਰ ਜ਼ਿੰਦਾ ਸਨ, ਉਦੋਂ ਵੀ ਕਾਂਗਰਸੀ ਆਗੂਆਂ ਨੇ ਉਨ੍ਹਾਂ ਦਾ ਬਹੁਤ ਵਿਰੋਧ ਕੀਤਾ ਸੀ ਅਤੇ ਹੁਣ ਵੀ ਉਹ ਇਹੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਕਾਂਗਰਸ ਨੂੰ ਸਪੱਸ਼ਟ ਕਰਨਾ ਪਵੇਗਾ ਕਿ ਉਹ ਬਾਬਾ ਸਾਹਿਬ ਡਾ. ਅੰਬੇਡਕਰ ਦੇ ਨਾਲ ਖੜ੍ਹੀ ਹੈ ਜਾਂ ਉਸ ਵਿਅਕਤੀ, ਗੁਰਪਤਵੰਤ ਪੰਨੂ, ਦੇ ਨਾਲ ਜਿਸ ਨੇ ਉਨ੍ਹਾਂ ਦਾ ਅਪਮਾਨ ਕੀਤਾ ਹੈ। ਜੇਕਰ ਉਹ ਅੰਬੇਡਕਰ ਦੇ ਨਾਲ ਹੈ ਤਾਂ ਕਾਂਗਰਸ ਦੇ ਉੱਚ ਆਗੂਆਂ ਨੂੰ ਪ੍ਰਤਾਪ ਬਾਜਵਾ ਤੋਂ ਪੁੱਛਗਿੱਛ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ।

Published on: ਅਪ੍ਰੈਲ 17, 2025 9:57 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।