ਸਕੂਲੀ ਬੱਚਿਆਂ ਨੂੰ ਸਮੇਂ ਦੇ ਹਾਣੀ ਬਨਾਉਣ ਲਈ ਸਿੱਖਿਆ ਵਿਭਾਗ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨਾ ਸ਼ਲਾਘਾਯੋਗ ਉਪਰਾਲਾ: ਡਾ ਬਲਜੀਤ ਕੌਰ

ਸਿੱਖਿਆ \ ਤਕਨਾਲੋਜੀ



ਸ੍ਰੀ ਮੁਕਤਸਰ ਸਾਹਿਬ / ਮਲੋਟ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ‘ਚ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਵੱਲੋਂ ਮਲੋਟ ਹਲਕੇ ਦੇ ਅੱਜ ਵੱਖ — ਵੱਖ ਸਕੂਲਾਂ ‘ਚ ਵਿਕਾਸ ਕੰਮਾਂ ਦਾ ਉਦਘਾਟਨ ਕੀਤਾ ਗਿਆ। ਸਕੂਲਾਂ ਦੇ ਨਵੀਨੀਕਰਨ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ “ਪੰਜਾਬ ਸਿੱਖਿਆ ਕ੍ਰਾਂਤੀ” ਤਹਿਤ ਇਹ ਸਾਰੇ ਕੰਮ ਕਰਵਾਏ ਜਾ ਰਹੇ ਹਨ।
ਉਹਨਾਂ ਆਪਣੇ ਦੌਰੇ ਦੌਰਾਨ ਸਕੂਲੀ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਹਨਾਂ ਨੂੰ ਪ੍ਰੇਰਿਆ ਕਿ ਉਹ ਚੰਗੀ ਸਿੱਖਿਆ ਹਾਸਲ ਕਰਕੇ ਨਵਾਂ ਮੁਕਾਮ ਪੈਦਾ ਕਰਨ । ੳਹਨਾਂ ਕਿਹਾ ਕਿ ਲੜਕੀਆਂ ਕਿਸੇ ਤੋਂ ਵੀ ਘੱਟ ਨਹੀਂ ਅਤੇ ਮਿਆਰੀ ਸਿੱਖਿਆ ਦੀ ਸਹਾਇਤਾ ਨਾਲ ਉਹ ਡਾਕਟਰ, ਟੀਚਰ, ਇੰਜੀਨਿਅਰ, ਪਾਇਲਟ ਆਦਿ ਬਣ ਸਕਦੀਆਂ ਹਨ । ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਧੀਆ ਸਿੱਖਿਆ ਮੁਹਇਆ ਕਰਵਾਉਣ ਲਈ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਬੱਚੇ ਆਪਣੇ ਅਧਿਆਪਕ ਅਤੇ ਮਾਤਾ ਪਿਤਾ ਦੀ ਸੇਧ ਦੀ ਇੰਨ ਬਿੰਨ ਪਾਲਣਾ ਕਰਨ ਤਾਂ ਉਹ ਚੰਗੇ ਇਨਸਾਨ ਬਣ ਸਕਦੇ ਹਨ ।
ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੋਥਾ ਵਿਖੇ 3 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਥਾ ਵਿਖੇ 20 ਲੱਖ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਰੁਪਾਣਾ ਵਿਖੇ 7.51 ਲੱਖ ਰੁਪਏ, ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 21 ਲੱਖ ਰੁਪਏ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਰੁਪਾਣਾ ਵਿਖੇ 22 ਲੱਖ ਰੁਪਏ ਅਤੇ ਸਰਕਾਰੀ ਪ੍ਰਾਇਮਰੀ ਸਕੂਲ (ਲੜਕੀਆਂ) ਰੁਪਾਣਾ ਵਿਖੇ 20.75 ਲੱਖ ਰੁਪਏ ਵਿਖੇ ਵਿਕਾਸ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕਿਟ ਕਮੇਟੀ ਮਲੋਟ,ਸ੍ਰੀ ਅਰਸ਼ਦੀਪ ਸਿੰਘ ਨਿੱਜੀ ਸਹਾਇਕ,  ਅਸ਼ਵਨੀ ਬਾਂਸਲ ਡੀ. ਐਸ.ਐਮ, ਸ੍ਰੀ ਰਮੇਸ਼ ਅਰਨੀਵਾਲਾ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ ਮੁਕਤਸਰ ਸਾਹਿਬ, ਹਰਵਿੰਦਰ ਸਿੰਘ ਖਲਾਰਾ ਸਮਾਰਟ ਸਕੂਲ ਕੋਆਰਡੀਨੇਟਰ, ਜਸਵਿੰਦਰ ਪਾਲ ਸ਼ਰਮਾ ਜਿ਼ਲ੍ਹਾ ਮੀਡੀਆ ਕੋਆਰਡੀਨੇਟਰ, ਗਗਨਦੀਪ ਸਿੰਘ ਬਲਾਕ ਪ੍ਰਧਾਨ ਅਤੇ ਸਕੂਲੀ ਬੱਚੇ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ ।

Published on: ਅਪ੍ਰੈਲ 17, 2025 5:47 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।