ਸਾਉਣੀ ਦੀਆਂ ਫ਼ਸਲਾਂ ਸਬੰਧੀ ਲੋੜੀਂਦੇ ਇਨਪੁਟਸ ਲਈ ਕੀਤੀ ਡੀਲਰਾਂ ਨਾਲ ਮੀਟਿੰਗ: ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ

ਸ੍ਰੀ ਮੁਕਤਸਰ ਸਾਹਿਬ, 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਸਾਉਣੀ 2025 ਦੌਰਾਨ ਬੀਜੀਆਂ ਜਾਣ ਵਾਲੀਆਂ ਫ਼ਸਲਾਂ, ਖਾਸ ਕਰਕੇ ਨਰਮੇ ਅਤੇ ਝੋਨੇ ਦੀ ਫ਼ਸਲ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਨ ਸਬੰਧੀ, ਡਾ: ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਤੇ ਲੰਬੀ ਦੇ ਸਮੂਹ ਖਾਦ, ਬੀਜ ਅਤੇ ਕੀਟਨਾਸ਼ਕ ਦਵਾਈਆਂ ਦੇ ਡੀਲਰਾਂ ਦੀ ਅਹਿਮ ਬੈਠਕ ਕੀਤੀ ਗਈ।

ਬੈਠਕ ਦੌਰਾਨ ਡਾ: ਕਰਨਜੀਤ ਸਿੰਘ ਗਿੱਲ, ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਆਉਣ ਵਾਲੇ ਸਾਉਣੀ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਲੋੜੀਂਦੇ ਖੇਤੀ ਇਨਪੁਟਸ ਖਾਸ ਕਰਕੇ ਬੀਜ਼ਾਂ ਦੀ ਉਲਬਧਤਾ ਸਬੰਧੀ ਸਮੂਹ ਡੀਲਰਾਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਸਾਉਣੀ- 2025 ਦੌਰਾਨ ਸੂਬੇ ਵਿੱਚ ਝੋਨੇ ਦੀ ਕਿਸਮ ਪੂਸਾ-44 ਅਤੇ ਹਾਈਬ੍ਰਿਡ ਬੀਜਾਂ ਦੀ ਵਿਕਰੀ ਅਤੇ ਬਿਜਾਈ ‘ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਕਿ ਪੀ.ਏ.ਯੂ ਲੁਧਿਆਣਾ ਵੱਲੋਂ ਸਿਫਾਰਿਸ਼ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ-126, ਪੀ.ਆਰ-131 ਆਦਿ ਦੀ ਹੀ ਬਿਜਾਈ ਕੀਤੀ ਜਾਵੇ।

ਉਨ੍ਹਾਂ ਡੀਲਰਾਂ ਨੂੰ ਖਾਦਾਂ ਦੀ ਕਾਲਾ ਬਾਜ਼ਾਰੀ, ਟੈਗਿੰਗ, ਵੱਧ ਰੇਟ ਆਦਿ ਨਾ ਕਰਨ ਲਈ ਹਦਾਇਤਾ ਦਿੱਤੀਆਂ ਅਤੇ ਇਨ੍ਹਾਂ ਨਾਲ ਸਬੰਧਤ ਰਿਕਾਰਡ ਪੂਰਾ ਰੱਖਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਦੇ ਬੀਜਾਂ ਦੀ ਸੇਲ ਨਾ ਕੀਤੀ ਜਾਵੇ। ਜੇਕਰ ਕੋਈ ਵੀ ਡੀਲਰ ਇਸ ਦੀ ਉਲੰਘਣਾ ਕਰਦਾ ਹੈ ਤਾਂ ਉਸ ਖਿਲਾਫ਼ ਬੀਜ ਐਕਟ ਹੇਠ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਡਾ: ਜਸ਼ਨਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਇਨ:) ਵੱਲੋਂ ਖਾਦ, ਕੀੜੇਮਾਰ ਦਵਾਈਆਂ ਦੇ ਲਾਇਸੰਸਾਂ ਸਬੰਧੀ ਅਤੇ ਡਾ. ਹਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ (ਬੀਜ) ਸ੍ਰੀ ਮੁਕਤਸਰ ਸਾਹਿਬ ਵੱਲੋਂ ਬੀਜ ਲਾਇਸੰਸਾਂ ਵਿੱਚ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਸਬੰਧੀ ਨੁਕਤੇ ਸਾਂਝੇ ਕੀਤੇ ਗਏ। ਇਸ ਮੌਕੇ ਖੇਤੀਬਾੜੀ ਵਿਭਾਗ ਵੱਲੋਂ ਸਮੂਹ ਡੀਲਰ ਭਾਈਚਾਰੇ ਨੂੰ ਕਿਸਾਨਾਂ ਨੂੰ ਕਣਕ ਦੀ ਨਾੜ ਨੂੰ ਨਾ ਅੱਗ ਲਗਾਉਣ ਸਬੰਧੀ ਪ੍ਰੇਰਿਤ ਕਰਨ ਬਾਰੇ ਵੀ ਕਿਹਾ ਗਿਆ ਤਾਂ ਜੋ ਵਾਤਾਵਰਨ ਨੂੰ ਪ੍ਰਦੂਸ਼ਤ ਹੋਣ ਤੋਂ ਬਚਾਉਣ ਵਿੱਚ ਅਹਿਮ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਬਲਾਕ ਪੱਧਰ ਤੇ ਡਾ ਸ਼ਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫਸ਼ਰ, ਡਾ: ਹਰਮਨਦੀਪ ਸਿੰਘ, ਖੇਤੀਬਾੜੀ  ਵਿਕਾਸ ਅਫ਼ਸਰ, ਸ੍ਰੀ ਮੁਕਤਸਰ ਸਾਹਿਬ, ਡਾ ਵਿਜੈ ਸਿੰਘ ਬਲਾਕ ਖੇਤੀਬਾੜੀ ਅਫ਼ਸਰ, ਲੰਬੀ ਡਾ: ਸੁਖਚੈਨ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਡਾ: ਗੁਰਜੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਲੰਬੀ ਤੋਂ ਇਲਾਵਾ ਖੇਤੀਬਾੜੀ ਵਿਭਾਗ ਦੇ ਹੋਰ ਅਧਿਕਾਰੀ ਕਰਮਚਾਰੀ ਵੀ ਹਾਜ਼ਰ ਸਨ।

Published on: ਅਪ੍ਰੈਲ 17, 2025 1:19 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।