ਚੰਡੀਗੜ੍ਹ: 17 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਬੁੱਧਵਾਰ ਰਾਤ ਨੂੰ ਪੰਜਾਬ ਵਿੱਚ ਗਰਮੀ ਤੋਂ ਭਾਵੇਂ ਰਾਹਤ ਮਿਲੀ ਪਰ ਕਿਸਾਨਾ ਲਈ ਇਹ ਮੌਸਮ ਚਿੰਤਾ ਵਧਾ ਰਿਹਾ ਹੈ। ਰਾਤ ਨੂੰ ਪੰਜਾਬ ਦੇ ਕਈ ਇਲਾਕਿਆਂ ਵਿੱਚ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲੀਆਂ। ਰਾਤ ਨੂੰ ਤੇਜ਼ ਹਨ੍ਹੇਰੀ ਦੇ ਨਾਲ ਨਾਲ ਮੀਂਹ ਪਿਆ, ਜਿਸ ਨਾਲ ਗਰਮੀ ਤੋਂ ਰਾਹਤ ਮਿਲੀ। ਮੌਸਮ ਵਿਭਾਗ ਅਨੁਸਾਰ 18 ਅਪ੍ਰੈਲ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ, ਜੋ ਅਗਲੇ ਦੋ ਦਿਨਾਂ ਤੱਕ ਜਾਰੀ ਰਹੇਗੀ।
ਮੌਸਮ ਵਿਭਾਗ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਸੂਬੇ ‘ਚ ਸਭ ਤੋਂ ਵੱਧ ਔਸਤ ਤਾਪਮਾਨ ਬਠਿੰਡਾ ਵਿੱਚ ਦਰਜ ਕੀਤਾ ਗਿਆ, ਜਿੱਥੇ ਪਾਰਾ 43.3 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਫਰੀਦਕੋਟ ਵਿੱਚ ਵੀ ਤਾਪਮਾਨ 40 ਡਿਗਰੀ ਤੋਂ ਉੱਪਰ ਦਰਜ ਕੀਤਾ ਗਿਆ। ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਸੰਭਾਵਨਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਾਪਮਾਨ 40 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਜਿਹੀ ਗਿਰਾਵਟ ਆਈ। ਸ਼ੁੱਕਰਵਾਰ 18 ਅਪ੍ਰੈਲ ਤੋਂ ਫਿਰ ਮੀਂਹ ਪੈਣ ਦੀ ਸੰਭਾਵਨਾ ਹੈ। 18 ਅਤੇ 19 ਅਪ੍ਰੈਲ ਨੂੰ ਪੰਜਾਬ ਵਿੱਚ ਤੇਜ਼ ਹਵਾਵਾਂ ਚੱਲਣ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।
Published on: ਅਪ੍ਰੈਲ 17, 2025 8:20 ਪੂਃ ਦੁਃ