ਨਿਰੋਗ ਜੀਵਨ ਲਈ ਨਿਰੰਤਰ ਯੋਗ ਅਭਿਆਸ ਜ਼ਰੂਰੀ: SDM ਦਮਨਦੀਪ ਕੌਰ

ਟ੍ਰਾਈਸਿਟੀ

ਮੋਹਾਲੀ,18 ਅ੍ਰਪੈਲ, 2025: ਦੇਸ਼ ਕਲਿੱਕ ਬਿਓਰੋ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਲੋਕਾਂ ਨੂੰ ਨਿਰੋਈ ਸਿਹਤ ਪ੍ਰਦਾਨ ਕਰਨ ਦੇ ਮਿਸ਼ਨ ਨਾਲ ਸ਼ੁਰੂ ਕੀਤੀ ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਹਿੱਸਾ ਲੈ ਕੇ ਲੋਕ ਸਿਹਤਮੰਤ ਜੀਵਨ ਅਤੇ ਤਨਾਅ ਮੁਕਤ ਜਿੰਦਗੀ ਦਾ ਆਨੰਦ ਮਾਣ ਰਹੇ ਹਨ।

ਸ੍ਰੀਮਤੀ ਦਮਨਦੀਪ ਕੌਰ ਐਸ.ਡੀ.ਐਮ ਮੋਹਾਲੀ ਨੇ ਦੱਸਿਆ ਕਿ ਮੁਖ ਮੰਤਰੀ ਦੀ ਯੋਗਸ਼ਾਲਾ ਤਹਿਤ ਲੱਗਣ ਵਾਲੀਆਂ ਯੋਗਸ਼ਾਲਾਵਾਂ ਦਾ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਇੰਨ੍ਹਾਂ ਕਲਾਸਾਂ ਦਾ ਸਭ ਤੋਂ ਮਹੱਤਵਪੂਰਨ ਪਹਿਲੂ ਇਹ ਹੈ ਕਿ ਇਹ ਕਲਾਸਾਂ ਮੁਫਤ ਵਿੱਚ ਲਗਾਈਆਂ ਜਾ ਰਹੀਆਂ ਹਨ, ਜਿਸ ਤਹਿਤ ਕੋਈ ਵੀ ਭਾਗੀਦਾਰ ਇੰਨ੍ਹਾਂ ਕਲਾਸਾਂ ਵਿੱਚ ਹਿਸਾ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਟ੍ਰੇਨਰ ਸ਼ਿਵਨੇਤਰ ਸਿੰਘ ਵੱਲੋਂ ਮੋਹਾਲੀ ਦੇ ਵੱਖ-ਵੱਖ ਸੈਕਟਰਾਂ ਵਿੱਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ ਜੀਵਨ ਸ਼ੈਲੀ ਨੂੰ ਚੁਸਤ-ਦਰੁਸਤ ਕਰ ਰਹੇ ਹਨ।
ਐਸ.ਡੀ.ਐਮ ਮੋਹਾਲੀ ਦਮਨਦੀਪ ਕੌਰ ਨੇ ਦੱਸਿਆ ਕਿ ਟ੍ਰੇਨਰ ਸ਼ਿਵਨੇਤਰ ਸਿੰਘ ਵੱਲੋਂ ਮੋਹਾਲੀ ਦੇ ਲੋਕਲ ਪਬਲਿਕ ਪਾਰਕ ਫੇਜ਼-3ਬੀ-1 ਵਿਖੇ ਪਹਿਲੀ ਕਲਾਸ ਸਵੇਰੇ 4.40 ਤੋਂ 5.40 ਵਜੇ ਤੱਕ, ਦੂਸਰੀ ਕਲਾਸ ਰੋਜ਼ ਗਾਰਡਨ ਫੇਜ਼-3ਬੀ-1 ਵਿਖੇ ਸਵੇਰੇ 5.45 ਤੋਂ 6.45 ਵਜੇ ਤੱਕ, ਤੀਸਰੀ ਕਲਾਸ ਫੇਜ਼-4 ਪਾਰਕ ਨੰਬਰ 12 ਵਿਖੇ ਸਵੇਰੇ 6.55 ਤੋਂ 7.55 ਵਜੇ ਤੱਕ, ਚੌਥੀ ਕਲਾਸ ਫੇਜ਼-6 ਪਾਰਕ ਨੰਬਰ 23 ਵਿਖੇ ਸਵੇਰੇ 8.05 ਵਜੇ ਤੋਂ 9.05 ਵਜੇ ਤੱਕ, ਪੰਜਵੀਂ ਕਲਾਸ ਫੇਜ਼-6 ਪਾਰਕ ਨੰਬਰ 25 ਵਿਖੇ ਸ਼ਾਮ 4.25 ਤੋਂ 5.25 ਵਜੇ ਤੱਕ ਅਤੇ ਛੇਵੀਂ ਕਲਾਸ ਫੇਜ਼-6 ਪਾਰਕ ਨੰਬਰ 20 ਵਿਖੇ ਸ਼ਾਮ 5.30 ਤੋਂ 6.30 ਵਜੇ ਤੱਕ ਲਾਈ ਜਾਂਦੀ ਹੈ।
ਉਨ੍ਹਾਂ ਦੱਸਿਆ ਕਿ ਯੋਗ ਸੈਸ਼ਨਾਂ ਦੌਰਾਨ ਕੁਝ ਲੋਕ ਅਜਿਹੇ ਵੀ ਹਨ, ਜੋ ਕਿ ਨਿਰਵਿਘਨ ਯੋਗਾ ਕਲਾਸਾਂ ਲਗਾ ਰਹੇ ਹਨ ਅਤੇ ਉਨ੍ਹਾਂ ਨੇ ਯੋਗਾ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾ ਲਿਆ ਹੈ। ਬਹੁਤ ਸਾਰੇ ਭਾਗੀਦਾਰਾਂ ਦਾ ਕਹਿਣਾ ਹੈ ਕਿ ਹੁਣ ਉਨ੍ਹਾਂ ਨੂੰ ਯੋਗ ਅਭਿਆਸ ਤੋਂ ਬਿਨਾਂ ਜਿੰਦਗੀ ਅਧੂਰੀ ਲਗਦੀ ਹੈ। ਯੋਗਾ ਦੇ ਰੋਜ਼ਾਨਾ ਅਭਿਆਸ ਨਾਲ ਭਾਗੀਦਾਰਾਂ ਵੱਲੋਂ ਪੁਰਾਣੀਆਂ ਬਿਮਾਰੀਆਂ ਨੂੰ ਖਤਮ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਯੋਗਾ ਨੇ ਉਨ੍ਹਾਂ ਦੀ ਜ਼ਿੰਦਗੀ ’ਚ ਪੂਰਨ ਤੌਰ ਤੇ ਬਦਲਾਅ ਲੈ ਆਂਦਾ ਹੈ। ਉਨ੍ਹਾਂ ਕਿਹਾ ਕਿ ਯੋਗ ਸਾਧਕ ਬਣਨ ਲਈ ਬੱਸ ਇੱਕ ਵਾਰ ਮਨ ਨੂੰ ਧਿਆਨ ’ਚ ਲਿਆਉਣਾ ਪੈਂਦਾ ਹੈ ਅਤੇ ਉਸ ਤੋਂ ਬਾਅਦ ਯੋਗਾ ਦੇ ਸਰੀਰ ’ਤੇ ਪੈਣ ਵਾਲੇ ਚੰਗੇ ਪ੍ਰਭਾਵ ਤੋਂ ਬਾਅਦ ਯੋਗਾ ਨੂੰ ਛੱਡਣਾ ਅਸੰਭਵ ਹੋ ਜਾਂਦਾ ਹੈ। ਜ਼ਿਲ੍ਹੇ ’ਚ ਚੱਲ ਰਹੀਆਂ ਯੋਗਾ ਕਲਾਸਾਂ ਦਾ ਹਿੱਸਾ ਬਣਨ ਟੋਲ ਫ੍ਰੀ ਨੰਬਰ 7669400500 ਜਾਂ www.cmdiyogshala.punjab.gov.in ‘ਤੇ ਜਾ ਲੈ ਕੇ ਜਾਣਕਾਰੀ ਲਈ ਜਾ ਸਕਦੀ ਹੈ। ਇਸ ਦੇ ਨਾਲ-ਨਾਲ ਜੇ ਕੋਈ ਗਰੁੱਪ ਮੁਫ਼ਤ ਯੋਗਾ ਟ੍ਰੇਨਰ ਦੀ ਸਹੂਲਤ ਲੈਣ ਲਈ ਉਪਰੋਕਤ ਫੋਨ ਨੰਬਰ ਅਤੇ ਵੈਬਸਾਈਟ ‘ਤੇ ਸੰਪਰਕ ਕਰ ਕੇ ਰਜਿਸਟਰੇਸ਼ਨ ਕਰ ਸਕਦਾ ਹੈ। ਮੁਫ਼ਤ ਟ੍ਰੇਨਰ ਦੀ ਸਹੂਲਤ ਲੈਣ ਲਈ ਕਿਸੇ ਵੀ ਨਵੇਂ ਗਰੁੱਪ ਕੋਲ ਘੱਟੋ-ਘੱਟ 25 ਮੈਂਬਰ ਹੋਣੇ ਲਾਜ਼ਮੀ ਹਨ।

Published on: ਅਪ੍ਰੈਲ 18, 2025 5:47 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।