ਚੰਡੀਗੜ੍ਹ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ
ਬੁੱਧਵਾਰ ਰਾਤ ਨੂੰ ਹੋਈ ਬਾਰਿਸ਼ ਤੋਂ ਬਾਅਦ ਤਾਪਮਾਨ ਵਿੱਚ ਥੋੜ੍ਹੀ ਗਿਰਾਵਟ ਆਉਣ ਨਾਲ ਪੰਜਾਬ ਦੇ ਲੋਕਾਂ ਨੂੰ ਰਾਹਤ ਮਿਲੀ ਹੈ। ਇਹ ਰਾਹਤ ਅਗਲੇ ਕੁਝ ਦਿਨਾਂ ਤੱਕ ਜਾਰੀ ਰਹਿਣ ਦੀ ਉਮੀਦ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਵਿੱਚ ਮੀਂਹ ਅਤੇ ਤੂਫਾਨ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 8 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਫਤਿਹਗੜ੍ਹ ਅਤੇ ਨਵਾਂ ਸ਼ਹਿਰ ਵਿੱਚ ਮੀਂਹ ਅਤੇ ਤੂਫ਼ਾਨ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ 5 ਜ਼ਿਲ੍ਹਿਆਂ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਵਿੱਚ ਮੀਂਹ ਅਤੇ ਤੂਫ਼ਾਨ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਮੇਂ ਦੌਰਾਨ, ਪੰਜਾਬ ਵਿੱਚ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
Published on: ਅਪ੍ਰੈਲ 18, 2025 11:44 ਪੂਃ ਦੁਃ