ਸੁਖਜਿੰਦਰ ਰੰਧਾਵਾ ਨੇ ਹਲਕਾ ਡੇਰਾ ਬਾਬਾ ਨਾਨਕ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ 

ਪੰਜਾਬ

ਡੇਰਾ ਬਾਬਾ ਨਾਨਕ: 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ

ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਆਪਣੇ ਜੱਦੀ ਪਿੰਡ ਧਾਰੋਵਾਲੀ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ  ਭਾਰੀ ਗਿਣਤੀ ਵਿੱਚ ਆਏ ਨਿਵਾਸੀਆਂ ਦੀਆਂ ਮੁਸ਼ਕਿਲਾਂ ਨੂੰ ਬੜੇ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਹੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਕੇ ਇਨ੍ਹਾਂ ਮੁਸ਼ਕਿਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕਰਨ ਲ‌ਈ ਆਖਿਆ। ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਅਤੇ ਲੋਕ ਸਭਾ ਹਲਕਾ ਗੁਰਦਾਸਪੁਰ ਦੇ ਨਿਵਾਸੀਆਂ ਨੂੰ ਆਪਣਾ ਪਰਿਵਾਰ ਸਮਝ ਕਿ ਉਨ੍ਹਾਂ ਦੀ ਹਰੇਕ ਮੁਸ਼ਕਿਲ ਨੂੰ ਹੱਲ ਕਰਨ ਲਈ  ਹਮੇਸ਼ਾ ਦਿਨ ਰਾਤ ਤੱਤਪਰ ਰਹਿੰਦੇ ਹਨ ਮੀਡੀਆ ਨਾਲ ਇਹ ਜਾਣਕਾਰੀ ਉਨ੍ਹਾਂ ਦੇ  ਨਜ਼ਦੀਕੀ ਸਾਥੀ ਕਿਸ਼ਨ ਚੰਦਰ ਮਹਾਜ਼ਨ ਨੇ ਸਾਂਝੀ ਕੀਤੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।