ਮੰਡੀਆਂ ‘ਚ ਕਿਸਾਨਾਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ : ਰਜਨੀਸ਼ ਕੌਰ 

Punjab

ਚਮਕੌਰ ਸਾਹਿਬ / ਮੋਰਿੰਡਾ 18 ਅਪਰੈਲ ਭਟੋਆ 

         ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਦੇ ਲੋੜੀਦੇ ਪ੍ਰਬੰਧ ਸੁਚਾਰੂ ਹਨ ਅਤੇ ਪੰਜਾਬ ਸਰਕਾਰ ਵੱਲੋਂ ਕਣਕ ਦੀ ਫਸਲ ਦਾ ਇੱਕ ਇੱਕ ਦਾਣਾ ਪਾਰਦਰਸ਼ਤਾ ਅਤੇ ਸੁਚਾਰੂ ਢੰਗ ਨਾਲ ਖਰੀਦ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਆਉਣ ਦਿੱਤੀ ਜਾਵੇਗੀ । ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਡਾਇਰੈਕਟਰ ਖੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਰੂਪਨਗਰ ਡਵੀਜ਼ਨ ਰਜਨੀਸ਼ ਕੌਰ ਨੇ ਅਨਾਜ ਮੰਡੀ ਚਮਕੌਰ ਸਾਹਿਬ ਵਿਖੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ l ਉਨ੍ਹਾਂ ਵੱਲੋਂ ਮੰਡੀ ਵਿੱਚ ਫਸਲ ਲੈ ਕੇ ਆਏ ਕਿਸਾਨ ਗੁਰਪ੍ਰੀਤ ਸਿੰਘ ਦੀ ਕਣਕ ਦੀ ਫਸਲ ਦੀ ਨਮੀ ਨੂੰ ਚੈੱਕ ਕੀਤੀ ਜੋ ਕਿ 12 ਫੀਸਦ ਠੀਕ ਪਾਈ ਗਈ l ਉਨ੍ਹਾਂ ਵੱਲੋਂ ਖਰੀਦ ਦੇ ਪੁਖਤਾ ਪ੍ਰਬੰਧਾਂ ਦੇ ਨਾਲ ਨਾਲ ਲਿਫਟਿੰਗ ਦਾ ਕੰਮ ਵੀ ਸ਼ੁਰੂ ਕਰਵਾਇਆ l ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਨੂੰ ਸੁਕਾ ਕੇ ਹੀ ਲੈ ਕੇ ਆਉਣ ਤਾਂ ਜੋ ਕਿ ਉਨ੍ਹਾਂ ਨੂੰ ਕਣਕ ਦਾ ਸਹੀ ਭਾਅ ਮਿਲ ਸਕੇ l ਉਨ੍ਹਾਂ ਆੜ੍ਹਤੀਆਂ ਨੂੰ ਹਦਾਇਤ ਕਰਦਿਆ ਕਿਹਾ ਕਿ ਜੋ ਆੜ੍ਹਤੀ ਖਰੀਦਦਾਰੀ ਦੌਰਾਨ ਕਸੂਰਵਾਰ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਉਨ੍ਹਾਂ ਅਨਾਜ ਮੰਡੀ ਬੇਲਾ ਵਿਖੇ ਵੀ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ ਲੈਂਦਿਆਂ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ । ਇਸ ਮੌਕੇ ਖਰੀਦ ਏਜੰਸੀ ਪਨਗ੍ਰੇਨ ਦੇ ਨਿਰੀਖਣ ਇੰਸਪੈਕਟਰ ਰਜਿੰਦਰ ਸਿੰਘ, ਏਐਫਐਸਉ ਮਮਤਾ ਗਰਗ , ਮੰਡੀ ਇੰਚਾਰਜ ਬਲਜੀਤ ਸਿੰਘ, ਪਨਸਪ ਤੋਂ ਇੰਸਪੈਕਟਰ ਵਿਕਰਮ ਸਿੰਘ, ਆੜ੍ਹਤੀ ਉੱਜਲ ਸਿੰਘ , ਮਨਜੀਤ ਸਿੰਘ ਕੰਗ, ਨਾਇਬ ਸਿੰਘ, ਤਰਲੋਚਨ ਸਿੰਘ ਭੰਗੂ, ਬਲਜੀਤ ਸਿੰਘ, ਜਸਵੀਰ ਸਿੰਘ, ਕੇਹਰ ਸਿੰਘ, ਸੁਰਿੰਦਰ ਸਿੰਘ, ਹਰਦੇਵ ਸਿੰਘ , , ਜਸਵੀਰ ਸਿੰਘ ਅਤੇ ਗੁਰਜੀਤ ਸਿੰਘ, ਆਦਿ ਹਾਜ਼ਰ ਸਨ। 

Published on: ਅਪ੍ਰੈਲ 18, 2025 5:43 ਬਾਃ ਦੁਃ

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।