ਫਲੋਰਿਡਾ, 18 ਅਪ੍ਰੈਲ, ਦੇਸ਼ ਕਲਿੱਕ ਬਿਓਰੋ :
ਅਮਰੀਕਾ ਦੀ ਇਕ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 6 ਹੋਰ ਜ਼ਖਮੀ ਹੋ ਗਏ। ਇਹ ਘਟਨਾ ਫਲੋਰਿਡਾ ਸਟੇਟ ਯੂਨੀਵਰਸਿਟੀ ਵਿੱਚ ਵਾਪਰੀ, ਜਿੱਥੇ ਇਕ ਬੰਦੂਕਧਾਰੀ ਨੇ ਅੰਨ੍ਹੇਵਾਹ ਫਾਈਰਿੰਗ ਕਰਨੀ ਸ਼ੁਰੂ ਕਰ ਦਿੱਤੀ। ਗੋਲੀਬਾਰੀ ਦੌਰਾਨ 2 ਦੀ ਮੌਤ ਹੋ ਗਈ। ਜ਼ਖਮੀਆਂ ਨੂੰ ਤੁਰੰਤ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ। ਜ਼ਖਮੀਆਂ ਵਿਚੋਂ ਕੁਝ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਗੋਲੀਬਾਰੀ ਕਰਨ ਵਾਲੇ ਦੀ ਪਹਿਚਾਣ 20 ਸਾਲਾ ਫੀਨਿਕਸ ਇਨਕਰ ਵਜੋਂ ਹੋਈ ਹੈ। ਪੁਲਿਸ ਗੋਲੀਬਾਰੀ ਕਰਨ ਲਈ ਵਰਤਿਆ ਹਥਿਆਰ ਬਰਮਾਦ ਕਰ ਲਿਆ ਹੈ।
Published on: ਅਪ੍ਰੈਲ 18, 2025 7:56 ਪੂਃ ਦੁਃ